ਨਨਕਾਣਾ ਸਾਹਿਬ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
ਲਖਵੀਰ ਸਿੰਘ ਲੱਖੀ, ਪੰਜਾਬੀ
Publish Date: Sat, 24 Jan 2026 08:39 PM (IST)
Updated Date: Sat, 24 Jan 2026 08:43 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪੂਰਾ ਸਕੂਲ ਬਸੰਤ ਦੀ ਰੰਗਤ ਵਿਚ ਰੰਗਿਆ ਹੋਇਆ ਨਜ਼ਰ ਆਇਆ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪੀਲੇ ਪਹਿਰਾਵੇ ਪਾ ਕੇ ਇਸ ਤਿਉਹਾਰ ਨੂੰ ਖੁਸ਼ੀ ਨਾਲ ਮਨਾਇਆ। ਮੁੱਖ ਮਹਿਮਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਵਿਸ਼ੇਸ਼ ਮਹਿਮਾਨ ਇੰਜੀ. ਸਵਰਨ ਸਿੰਘ ਪ੍ਰਧਾਨ ਗੂਰੂ ਨਾਨਕ ਖਾਲਸਾ ਕਾਲਜ ਗਵਰਨਿੰਗ ਕੌਂਸਲ, ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਨੇ ਆਪਣੀ ਸਤਿਕਾਰਯੋਗ ਹਾਜ਼ਰੀ ਨਾਲ ਸਮਾਗਮ ਦੀ ਸ਼ਾਨ ਵਧਾਈ।
ਵਿਦਿਆਰਥੀਆਂ ਵੱਲੋਂ ਬਸੰਤ ਪੰਚਮੀ ਦੀ ਮਹੱਤਤਾ ਨੂੰ ਦਰਸਾਉਂਦਾ ਵਿਸ਼ੇਸ਼ ਸਮਾਗਮ ਪੇਸ਼ ਕੀਤਾ ਗਿਆ, ਜਿਸ ਵਿਚ ਕਵਿਤਾਵਾਂ, ਭਾਸ਼ਣ ਆਦਿ ਸ਼ਾਮਲ ਸਨ। ਬੱਚਿਆਂ ਦੀ ਪ੍ਰਸਤੁਤੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਮਾਣਯੋਗ ਮਹਿਮਾਨਾਂ ਨੇ ਆਪਣੇ ਸੰਬੋਧਨ ਵਿਚ ਬਸੰਤ ਪੰਚਮੀ ਦੇ ਦਿਹਾੜੇ ਦੀ ਵਧਾਈ ਦਿੱਤੀ l ਪ੍ਰਿੰਸੀਪਲ ਨਿਧੀ ਸੰਗੋਤਰਾ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ l