ਸ਼ਾਨਦਾਰ ਸੇਵਾਵਾਂ ਬਦਲੇ ਨਰੇਸ਼ ਕੋਹਲੀ ਸਨਮਾਨਿਤ
ਗਣਤੰਤਰ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਬਦਲੇ ਨਰੇਸ਼ ਕੋਹਲੀ ਸਨਮਾਨਿਤ
Publish Date: Thu, 29 Jan 2026 10:55 PM (IST)
Updated Date: Thu, 29 Jan 2026 10:58 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਮਾਜ ਸੇਵਾ ਵਿਚ ਬਾਖੂਬੀ ਰੋਲ ਨਿਭਾਉਣ ਵਾਲੇ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸਮਾਜ ਸੇਵੀ ਸੰਸਥਾ ਦੇ ਪ੍ਰੈੱਸ ਸਕੱਤਰ ਤੇ ਗਣਤੰਤਰ ਦਿਵਸ ਮੌਕੇ ਆਪਣੇ ਬਾਖੂਬੀ ਅੰਦਾਜ਼ ਵਿਚ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਉਣ ਵਾਲੇ ਤੇ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਮਾਸਟਰ ਨਰੇਸ਼ ਕੋਹਲੀ ਨੂੰ ਨਵੀਂ ਦਾਣਾ ਮੰਡੀ ਵਿਖੇ ਰਾਜ ਪੱਧਰ ਗਣਤੰਤਰ ਦਿਵਸ ’ਤੇ ਮੁੱਖ ਮਹਿਮਾਨ ਐੱਸਡੀਐੱਮ ਵਿਸ਼ਾਲ ਵਤਸ ਨੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਐੱਸਡੀਐੱਮ ਨੇ ਮਾਸਟਰ ਨਰੇਸ਼ ਕੋਹਲੀ ਵੱਲੋਂ ਹਰੇਕ ਸਰਕਾਰੀ ਸਮਾਗਮ ਹੋਵੇ, ਭਾਵੇਂ ਚੋਣਾਂ ਮੌਕੇ ਲਗਾਈ ਡਿਊਟੀ ਹੋਵੇ ਉਸ ਨੂੰ ਬਾਖੂਬੀ ਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਅਧਿਆਪਕ ਵਰਗ ’ਤੇ ਸਾਨੂੰ ਪੂਰਾ ਨਾਜ਼ ਹੈ, ਜੋ ਨੌਜਵਾਨ ਪੀੜੀ ਨੂੰ ਸਿੱਖਿਆ ਦੇਣ ਤੋਂ ਇਲਾਵਾ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਨਾ ਦੇ ਕੇ ਸਮਾਜ ਸੇਵਾ ਪ੍ਰਤੀ ਆਪਣਾ ਰੋਲ ਨਿਭਾ ਰਹੇ ਹਨ। ਇਸ ਮੌਕੇ ਤਹਿਸੀਲਦਾਰ ਪਰਮਿੰਦਰ ਸਿੰਘ, ਡੀਐੱਸਪੀ ਹਰਗੁਰਦੇਵ ਸਿੰਘ, ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ, ਸਾਹਿਬ ਸਿੰਘ ਭੁੱਲਰ ਪ੍ਰਧਾਨ ਨੰਬਰਦਾਰ ਯੂਨੀਅਨ, ਮੰਗਲ ਭੱਟੀ ਨੰਬਰਦਾਰ ਆਦਿ ਵੀ ਹਾਜ਼ਰ ਸਨ।