ਸੰਘਾ ਨੇ ਸਾਬਕਾ ਮੰਤਰੀ ਦੀ ਮੌਤ ’ਤੇ ਦੁੱਖ ਪ੍ਰਗਟਾਇਆ
ਨਰਿੰਦਰ ਸਿੰਘ ਸੰਘਾ ਵੱਲੋਂ ਸਾਬਕਾ ਮੰਤਰੀ ਰਘਬੀਰ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
Publish Date: Sat, 10 Jan 2026 07:41 PM (IST)
Updated Date: Sat, 10 Jan 2026 07:42 PM (IST)

ਸੁਖਵਿੰਦਰ ਸਿੰਘ ਸਿੱਧੂ, ਪੰਜਾਬੀ ਜਾਗਰਣ ਕਾਲਾ ਸੰਘਿਆ : ਕਪੂਰਥਲਾ ਦੇ 2 ਵਾਰ ਵਿਧਾਇਕ ਰਹੇ ਅਤੇ ਸਾਬਕਾ ਕੈਬਨਿਟ ਮੰਤਰੀ ਰਹੇ ਰਘਬੀਰ ਸਿੰਘ ਦੀ ਬੇਵਕਤੀ ਮੌਤ ’ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਸੰਘਾ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਗਿਆ ਕਿ ਸਿਆਸਤ ਵਿਚ ਕਦਮ ਦਰ ਕਦਮ ਅੱਗੇ ਵਧਣ ਵਾਲੇ ਰਘਬੀਰ ਸਿੰਘ ਨੇ ਵਕਾਲਤ ਦੀ ਪੜ੍ਹਾਈ ਕਰਨ ਤੋਂ ਬਾਅਦ ਰਾਜਨੀਤੀ ਵਿਚ ਕਦਮ ਰੱਖਿਆ ਅਤੇ ਉਹ ਪਿੰਡ ਦੇ ਸਰਪੰਚ, ਬਲਾਕ ਸੰਮਤੀ ਦੇ ਮੈਂਬਰ, ਲੈਂਡਮਾਰਗੇਜ ਬੈਂਕ ਦੇ ਚੇਅਰਮੈਨ, ਕੋਆਪਰੇਟਿਵ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਤੋਂ ਲੈ ਕੇ ਦੋ ਵਾਰ ਵਿਧਾਇਕ ਅਤੇ ਕੈਬਨਿਟ ਮੰਤਰੀ ਵਰਗੇ ਅਹੁਦਿਆਂ ’ਤੇ ਰਹੇ ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਨਾ ਕਿਸੇ ਰੂਪ ਵਿਚ 32 ਸਾਲ ਹਲਕਾ ਕਪੂਰਥਲਾ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਨੂੰ ਪੰਜਾਬ ਦੇ ਸਾਫ਼ ਸੁਥਰੇ ਅਕਸ ਵਾਲੇ ਸਿਆਸਤਦਾਨਾਂ ਵਿਚ ਗਿਣਿਆ ਜਾਂਦਾ ਰਿਹਾ, ਜਿਸ ਕਰਕੇ ਉਨ੍ਹਾਂ ਦੀ ਮੌਤ ’ਤੇ ਹਰ ਵਰਗ, ਰਾਜਨੀਤਿਕ ਪਾਰਟੀਆਂ ਅਤੇ ਧਾਰਮਿਕ ਤੇ ਸਮਾਜਿਕ ਆਗੂਆਂ ਵੱਲੋਂ ਰਘਬੀਰ ਸਿੰਘ ਦੇ ਪਰਿਵਾਰ ਨਾਲ਼ ਇਸ ਦੁਖ ਦੀ ਘੜੀ ਵਿੱਚ ਹਰ ਪੱਖੋਂ ਨਾਲ ਹੋਣ ਦੀ ਹਾਮੀ ਭਰੀ ਜਾ ਰਹੀ ਹੈ। ਇਸ ਮੌਕੇ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਜਗਤਾਰ ਸਿੰਘ ਜੱਗਾ ਜੱਲੋਵਾਲ, ਜਥੇਦਾਰ ਇੰਦਰਜੀਤ ਸਿੰਘ ਮੰਨਣ, ਕੁਲਵੀਰ ਸਿੰਘ ਸੰਘਾ, ਪਿੰਦਰ ਸੰਘਾ, ਤੀਰਥ ਸਿੰਘ, ਹਰਵਿੰਦਰ ਸਿੰਘ ਬਿੱਲੂ ਸੰਘਾ, ਗੱਤਕਾ ਕੋਚ ਨਰਿੰਦਰ ਸਿੰਘ ਸੰਘਾ, ਜਸਵੰਤ ਸਿੰਘ ਟੋਨਾਂ ਨੇ ਵੀ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ।