ਨੈਸ਼ਨਲ ਇਨਫਾਰਮੈਟਿਕਸ ਸੈਂਟਰ ਕਪੂਰਥਲਾ ਨੇ ਸੁਰੱਖਿਅਤ ਇੰਟਰਨੈਟ ਦਿਵਸ ਮਨਾਇਆ
ਨੈਸ਼ਨਲ ਇਨਫਾਰਮੈਟਿਕਸ ਸੈਂਟਰ ਕਪੂਰਥਲਾ ਵੱਲੋਂ ਸੁਰੱਖਿਅਤ ਇੰਟਰਨੈਟ ਦਿਵਸ ਮਨਾਇਆ
Publish Date: Tue, 10 Feb 2026 07:50 PM (IST)
Updated Date: Tue, 10 Feb 2026 07:53 PM (IST)

--ਸੈਕੰਡਰੀ ਸਕੂਲ ਨੂਰਪੁਰ ਲੁਬਾਣਾ ਚ ਕਰਵਾਇਆ ਗਿਆ ਪ੍ਰੋਗਰਾਮ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਨੈਸ਼ਨਲ ਇਨਫਾਰਮੈਟਿਕਸ ਸੈਂਟਰ ਕਪੂਰਥਲਾ ਵੱਲੋਂ ਸੁਰੱਖਿਅਤ ਇੰਟਰਨੈੱਟ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਲੁਬਾਣਾ ਵਿਖੇ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਿਜੀਟਲ ਦੁਨੀਆ ਵਿਚ ਸੁਰੱਖਿਅਤ ਰਹਿਣ ਤੇ ਇੰਟਰਨੈੱਟ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਨੈਸ਼ਨਲ ਇਨਫਾਰਮੈਟਿਕਸ ਸੈਂਟਰ ਕਪੂਰਥਲਾ ਦੇ ਜ਼ਿਲ੍ਹਾ ਅਧਿਕਾਰੀ ਸਾਹਿਲ ਖੱਤਰੀ ਨੇ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ, ਆਨਲਾਈਨ ਫਰਾਡ ਤੇ ਸੋਸ਼ਲ ਮੀਡੀਆ ਦੇ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ। ਸੁਨੀਲ ਬਜਾਜ ਜ਼ਿਲ੍ਹਾ ਕੋਆਰਡੀਨੇਟਰ ਐਕਟੀਵਿਟੀਜ਼ ਨੇ ਮਜ਼ਬੂਤ ਪਾਸਵਰਡ ਰੱਖਣ, ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਅਤੇ ਸਾਈਬਰ ਬੁਲਿੰਗ ਤੋਂ ਬਚਣ ਦੇ ਤਰੀਕੇ ਦੱਸੇ। ਕੰਪਿਊਟਰ ਫੈਕਲਟੀ ਜਗਦੀਪ ਸਿੰਘ ਜੰਮੂ ਤੇ ਨਵੀਨ ਕੁਮਾਰ ਨੇ ਇਸ ਸਬੰਧੀ ਕੁਇਜ਼ ਮੁਕਾਬਲੇ ਕਰਵਾਏ। ਸਕੂਲ ਦੇ ਪ੍ਰਿੰਸੀਪਲ ਪੁਨੀਤ ਪੁਰੀ ਨੇ ਮੁੱਖ ਮਹਿਮਾਨ ਤੇ ਐੱਨਆਈਸੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿਚ ਤਕਨਾਲੋਜੀ ਦੇ ਨਾਲ-ਨਾਲ ਸਾਈਬਰ ਸੁਰੱਖਿਆ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਇੰਟਰਨੈੱਟ ਨੂੰ ਇਕ ਸਕਾਰਾਤਮਕ ਸਾਧਨ ਵਜੋਂ ਵਰਤਣ ਦਾ ਪ੍ਰਣ ਲਿਆ। ਇਸ ਮੌਕੇ ਮੁੱਖ ਮਹਿਮਾਨ ਨੇ ਕੁਇਜ਼ ਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ। ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ ਨੂੰ ਪੌਦਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐੱਨਆਈਸੀ ਟੀਮ ਦੇ ਨੈੱਟਵਰਕ ਇੰਜੀਨੀਅਰ ਰਾਜਬੀਰ ਸਿੰਘ, ਕੰਚਨਦੀਪ ਨਾਗੀ, ਸੰਦੀਪ ਸਿੰਘ ਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।