ਨੈਸ਼ਨਲ ਲੋਕ ਅਦਾਲਤ 9 ਮਈ ਨੂੰ
ਨੈਸ਼ਨਲ ਲੋਕ ਅਦਾਲਤ 9 ਮਈ ਨੂੰ
Publish Date: Thu, 09 Apr 2026 07:21 PM (IST)
Updated Date: Thu, 09 Apr 2026 07:23 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ (ਮੋਹਾਲੀ) ਤੇ ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ 9 ਮਈ 2026 ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਤੇ ਭੁੱਲਥ ਦੀਆਂ ਸਾਰੀਆਂ ਅਦਾਲਤਾਂ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਸਮੂਹ ਜੂਡੀਸ਼ੀਅਲ ਅਧਿਕਾਰੀਆਂ ਨੂੰ ਨੈਸ਼ਨਲ ਲੋਕ ਅਦਾਲਤ ਤੋਂ ਪਹਿਲਾਂ ਸਮੇਂ-ਸਮੇਂ ’ਤੇ ਪ੍ਰੀ-ਲੋਕ ਅਦਾਲਤਾਂ ਲਗਾ ਕੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ ਸਾਰੀਆਂ ਅਦਾਲਤਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।