ਯੂਨੀਵਰਸਿਟੀ ਕਾਲਜ ’ਚ ਰਾਸ਼ਟਰੀ ਖੇਡ ਦਿਵਸ ਮਨਾਇਆ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Publish Date: Mon, 31 Aug 2026 08:07 PM (IST)
Updated Date: Mon, 31 Aug 2026 08:10 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਕਪੂਰਥਲਾ ਵਿਖੇ ਡਾਇਰੈਕਟਰ ਯੂਥ ਸਰਵਿਸਿਜ਼ ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨਐੱਸਐੱਸ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਾਲ ਦਾ ਥੀਮ “ਖੇਲੇਗਾ ਭਾਰਤ, ਜੀਤੇਗਾ ਭਾਰਤ” ਰੱਖਿਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਖੇਡਾਂ, ਐਥਲੈਟਿਕਸ ਤੇ ਮਨੋਰੰਜਕ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਥ੍ਰੀ-ਲੇਗਜ਼ ਰੇਸ, ਬਾਲ ਐਂਡ ਬ੍ਰਿਜ, ਲੈਮਨ ਰੇਸ ਤੇ ਰੱਸਾਕਸ਼ੀ ਆਦਿ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਸਰੀਰਕ ਸਿੱਖਿਆ ਵਿਭਾਗ ਤੋਂ ਮੈਡਮ ਕੋਮਲਪ੍ਰੀਤ ਕੌਰ ਨੇ ਅਹਿਮ ਭੂਮਿਕਾ ਨਿਭਾਉਂਦਿਆਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਐੱਨਐੱਸਐੱਸ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਪ੍ਰੋਗਰਾਮ ਅਫ਼ਸਰ ਸੰਦੀਪ ਸਿੰਘ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਤੇ ਸਰਗਰਮ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ “ਖੇਲੇਗਾ ਭਾਰਤ, ਜੀਤੇਗਾ ਭਾਰਤ” ਦਾ ਸੰਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਪ੍ਰੇਰਨਾਦਾਇਕ ਹੈ।