ਬੇਬੇ ਨਾਨਕੀ ਕਾਲਜ ’ਚ ਖੂਨਦਾਨ ਦਿਵਸ ਮਨਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਰਾਸ਼ਟਰੀ ਸਵੈ ਇਸ਼ੁੱਕ ਖੂਨਦਾਨ ਦਿਵਸ ਮਨਾਇਆ
Publish Date: Thu, 01 Oct 2026 07:44 PM (IST)
Updated Date: Thu, 01 Oct 2026 07:45 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਐੱਨਐੱਸਐੱਸ ਦੀਆਂ ਦੋਵੇਂ ਯੂਨਿਟਾਂ ਤੇ ਰੈੱਡ ਰਿਬਨ ਕਲੱਬ ਵੱਲੋਂ ਰਾਸ਼ਟਰੀ ਸਵੈ ਇਸ਼ੁੱਕ ਬਲੱਡ ਡੋਨੇਸ਼ਨ ਡੇਅ ਮੌਕੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤਹਿਤ ਪੋਸਟਰ ਮੇਕਿੰਗ ਮੁਕਾਬਲਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਨਦਾਨ ਦੀ ਮਹੱਤਤਾ ਤੇ ਸਮਾਜਿਕ ਜ਼ਿੰਮੇਵਾਰੀ ਸਬੰਧੀ ਰਚਨਾਤਮਕ ਪੋਸਟਰ ਤਿਆਰ ਕੀਤੇ। ਮੁਕਾਬਲੇ ਵਿੱਚ ਚਾਂਦਨੀ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ ਤੇ ਫਰਜਜੀਤ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਖੂਨਦਾਨ ਕੈਂਪ ਵਿੱਚ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਨਦਾਨ ਕੀਤਾ। ਐੱਨਐੱਸਐੱਸ ਯੂਨਿਟ-1 ਦੇ ਪ੍ਰੋਗਰਾਮ ਅਫ਼ਸਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਤਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਐੱਨਐੱਸਐੱਸ ਵਿਦਿਆਰਥੀਆਂ ਵਿੱਚ ਸੇਵਾ ਭਾਵਨਾ ਪੈਦਾ ਕਰਨ ਤੇ ਉਨ੍ਹਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਨ ਲਈ ਨਿਰੰਤਰ ਅਜਿਹੀਆਂ ਗਤੀਵਿਧੀਆਂ ਕਰਵਾਉਂਦਾ ਹੈ। ਐੱਨਐੱਸਐੱਸ ਯੂਨਿਟ-2 ਦੇ ਪ੍ਰੋਗਰਾਮ ਅਫ਼ਸਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਖੂਨਦਾਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਖੂਨਦਾਨ ਵਿੱਚ ਕੀਤੀ ਗਈ ਭਾਗੀਦਾਰੀ ਹੋਰਨਾਂ ਨੂੰ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰੇਗੀ। ਕਾਲਜ ਦੇ ਮਾਣਯੋਗ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਪੋਸਟਰ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਤੇ ਖੂਨਦਾਨ ਕਰਨ ਵਾਲੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਉੱਤਮ ਕਾਰਜ ਹੈ।