ਖਾਲਸਾ ਕਾਲਜ ’ਚ ਖੂਨਦਾਨ ਦਿਵਸ ਮਨਾਇਆ
ਖਾਲਸਾ ਕਾਲਜ ਵਿਖੇ ਕੌਮੀ ਸਵੈ-ਇੱਛੁਕ ਖੂਨਦਾਨ ਦਿਵਸ ਮਨਾਇਆ
Publish Date: Fri, 02 Oct 2026 07:37 PM (IST)
Updated Date: Fri, 02 Oct 2026 07:40 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ ਵਿਖੇ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਰੈਡ ਰਿਬਨ ਕਲੱਬ ਦੇ ਮੁਖੀ ਡਾ. ਮਨੀ ਛਾਬੜਾ ਤੇ ਐੱਨਐੱਸਐੱਸ ਇੰਚਾਰਜ ਪ੍ਰੋ. ਸ਼ਿਲਪਾ ਵੱਲੋਂ ਕੌਮੀ ਸਵੈ-ਇੱਛੁਕ ਖੂਨਦਾਨ ਦਿਵਸ ਮਨਾਇਆ ਗਿਆ। ਇਹ ਦਿਵਸ ਹਰ ਸਾਲ 1 ਅਕਤੂਬਰ ਨੂੰ ਜੀਵਨ-ਰੱਖਿਅਕ ਉਪਾਵਾਂ ਦੀ ਪਾਲਣਾ ਕਰਨ, ਲੋਕਾਂ ਨੂੰ ਸੁਰੱਖਿਅਤ ਤੇ ਸਵੈ-ਇੱਛੁਕ ਖੂਨਦਾਨ ਲਈ ਪ੍ਰੇਰਿਤ ਕਰਨ ਤੇ ਆਮ ਲੋਕਾਂ ਵਿੱਚ ਖੂਨਦਾਨ ਸਬੰਧੀ ਅਗਿਆਨਤਾ, ਡਰ ਤੇ ਗਲਤ ਧਾਰਨਾਵਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੂੰ ਡਾ. ਮਨੀ ਛਾਬੜਾ ਵੱਲੋਂ ਸਹੁੰ ਚੁਕਾਈ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੂਨਦਾਨ ਨੂੰ ਮਨੁੱਖਤਾ ਦੀ ਸੇਵਾ ਦਾ ਮਹੱਤਵਪੂਰਨ ਸਾਧਨ ਦੱਸਦਿਆਂ ਸਮਾਜ ਵਿੱਚ ਇਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਭਵਿੱਖ ਵਿੱਚ ਖੂਨਦਾਨ ਤੇ ਮਨੁੱਖਤਾ ਦੀ ਸੇਵਾ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਪ੍ਰੋ. ਇਸ਼ਿਤਾ ਸ਼ਰਮਾ, ਪ੍ਰੋ. ਹਰਪ੍ਰੀਤ ਸਿੰਘ ਤੇ ਕਾਲਜ ਦਾ ਸਟਾਫ਼ ਵੀ ਮੌਜੂਦ ਰਿਹਾ।