ਐੱਸਡੀਐੱਮ ਦਫਤਰ ਫਗਵਾੜਾ ’ਚ ਮਨਾਇਆ ਕੌਮੀ ਵੋਟਰ ਦਿਵਸ
ਐਸ.ਡੀ.ਐਮ. ਦਫਤਰ ਫਗਵਾੜਾ ਵਿਖੇ ‘ਮਾਈ ਇੰਡੀਆ, ਮਾਈ ਵੋਟ’ ਥੀਮ ਤਹਿਤ ਮਨਾਇਆ ਕੌਮੀ ਵੋਟਰ ਦਿਵਸ
Publish Date: Sun, 25 Jan 2026 07:32 PM (IST)
Updated Date: Sun, 25 Jan 2026 07:34 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਐੱਸਡੀਐੱਮ ਦਫਤਰ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ। ਇਸ ਦੌਰਾਨ ਐੱਸਡੀਐੱਮ ਜਸ਼ਨਜੀਤ ਸਿੰਘ ਨੇ ਦਫਤਰੀ ਸਟਾਫ ਨੂੰ ਵੋਟ ਦੀ ਵਰਤੋਂ ਪੂਰੀ ਇਮਾਨਦਾਰੀ ਦੇ ਨਾਲ ਕਰਨ ਦਾ ਪ੍ਰਣ ਦੁਆਇਆ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਵੋਟ ਦਾ ਖਾਸ ਮਹੱਤਵ ਹੁੰਦਾ ਹੈ। ਹਰੇਕ ਵੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ। ਵੋਟ ਦੀ ਵਰਤੋਂ ਹਮੇਸ਼ਾ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਪੂਰੀ ਇਮਾਨਦਾਰੀ ਦੇ ਨਾਲ ਆਪਣੀ ਪਸੰਦ ਮੁਤਾਬਕ ਯੋਗ ਉਮੀਦਵਾਰ ਲਈ ਕੀਤੀ ਜਾਣੀ ਚਾਹੀਦੀ ਹੈ ਤਾਂ ਹੀ ਭਾਰਤ ਵਿਚ ਲੋਕਤੰਤਰ ਮਜ਼ਬੂਤ ਬਣਿਆ ਰਹਿ ਸਕੇਗਾ। ਉਨ੍ਹਾਂ ਦੱਸਿਆ ਕਿ ਹਰੇਕ ਸਾਲ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਮਨਾਇਆ ਜਾਂਦਾ ਹੈ। ਇਸ ਵਾਰ 16ਵੇਂ ਵੋਟਰ ਦਿਵਸ ਦਾ ਥੀਮ ‘ਮਾਈ ਇੰਡੀਆ, ਮਾਈ ਵੋਟ’ ਰੱਖਿਆ ਗਿਆ ਹੈ। ਇਸ ਮੌਕੇ ਐੱਸਡੀਐੱਮ ਦਫਤਰ ਦਾ ਸਮੂਹ ਸਟਾਫ ਮੌਜੂਦ ਸੀ, ਜਿਸਦਾ ਮਕਸਦ ਵੋਟਰਾਂ ਨੂੰ ਉਨ੍ਹਾਂ ਦੇ ਇਸ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।