25 ਨੂੰ ਮਨਾਇਆ ਜਾਵੇਗਾ ਰਾਸ਼ਟਰੀ ਵੋਟਰ ਦਿਵਸ
ਨੈਸ਼ਨਲ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਵੇਗਾ
Publish Date: Tue, 20 Jan 2026 07:40 PM (IST)
Updated Date: Tue, 20 Jan 2026 07:42 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : 25 ਜਨਵਰੀ ਨੂੰ ਮਨਾਏ ਜਾ ਰਹੇ 16ਵੇਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਸਥਾਨਾਂ ਦੀ ਸ਼ਨਾਖਤ ਤੇ ਵੋਟਰ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਸਬੰਧੀ ਮੀਟਿੰਗ ਅੱਜ ਸਹਾਇਕ ਕਮਿਸ਼ਨਰ (ਜ) ਵਿਸ਼ਾਲ ਵਾਟਸ ਦੀ ਪ੍ਰਧਾਨਗੀ ਹੇਠ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਦਾ ਮੁੱਖ ਉਦੇਸ਼ ਨਾਗਰਿਕਾਂ ਵਿਚ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਭਾਸ਼ਣ, ਸਹੁੰ ਚੁੱਕ ਸਮਾਗਮ ਅਤੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਰਾਸ਼ਟਰੀ ਵੋਟਰ ਦਿਵਸ ਨੂੰ ਸਫਲਤਾਪੂਰਵਕ ਕਰਵਾਉਣ ਨੂੰ ਯਕੀਨੀ ਬਣਾਉਣ। ਇਸ ਮੌਕੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦੇ ਦੇ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।