ਪੀਟੀਯੂ ’ਚ ਮਨਾਇਆ ਰਾਸ਼ਟਰੀ ਯੁਵਾ ਦਿਵਸ
ਆਈ.ਕੇ.ਜੀ ਪੀ.ਟੀ.ਯੂ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ
Publish Date: Mon, 12 Jan 2026 07:54 PM (IST)
Updated Date: Mon, 12 Jan 2026 07:57 PM (IST)

- ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਰਨ ਫਾਰ ਸਵਦੇਸ਼ੀ ਦੌੜ ’ਚ ਹਿੱਸਾ ਲਿਆ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈਕੇਜੀ ਪੀਟੀਯੂ) ਵਿਖੇ ਰਾਸ਼ਟਰੀ ਯੁਵਾ ਦਿਵਸ ਮੌਕੇ ਸੋਮਵਾਰ ਨੂੰ ਰਨ ਫਾਰ ਸਵਦੇਸ਼ੀ ਦੌੜ ਦਾ ਆਯੋਜਨ ਕੀਤਾ ਗਿਆ। ਉਪ-ਕੁਲਪਤੀ ਪ੍ਰੋ. (ਡਾ.) ਸੁਸ਼ੀਲ ਮਿੱਤਲ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਵਿਚ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਯੂਨੀਵਰਸਿਟੀ ਦੇ ਡੀਨ ਪ੍ਰੋ. (ਡਾ.) ਪ੍ਰਵੀਨ ਬਾਂਸਲ ਅਤੇ ਰਜਿਸਟਰਾਰ ਡਾ. ਨਵਦੀਪਕ ਸੰਧੂ ਵੱਲੋਂ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਦੌੜ ਵਿਚਲੇ ਪ੍ਰਤੀਭਾਗੀਆਂ ਨੇ ਯੂਨੀਵਰਸਿਟੀ ਦੇ ਮੁੱਖ ਕੈਂਪਸ ਨੂੰ ਕਵਰ ਕੀਤਾ, ਜਿਸ ਵਿੱਚ ਕੁੱਲ 2 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਗਈ। ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਦੇ ਡੀਨ ਪ੍ਰੋ. (ਡਾ) ਸਤਵੀਰ ਸਿੰਘ ਵੱਲੋਂ ਇਸ ਪ੍ਰੋਗਰਾਮ ਦੀ ਅਗਵਾਈ ਕੀਤੀ ਗਈ। ਐੱਨਐੱਸਐੱਸ ਵਿਭਾਗ, ਸੱਭਿਆਚਾਰਕ ਵਿੰਗ ਅਤੇ ਯੁਵਾ ਭਲਾਈ ਵਿਭਾਗ ਵੱਲੋਂ ਇਹ ਦੌੜ ਮਿਲਕੇ ਕਰਵਾਈ ਗਈ। ਦੌੜ ਸ਼ੁਰੂ ਹੋਣ ਤੋਂ ਪਹਿਲਾਂ ਸਵਾਮੀ ਵਿਵੇਕਾਨੰਦ ਜੀ ਨੂੰ ਸ਼ਰਧਾਂਜਲੀ ਲਈ ਹੋਏ ਸੈਸ਼ਨ ਵਿਚ ਸਵਾਗਤੀ ਭਾਸ਼ਣ ਡੀਨ ਪ੍ਰੋ. (ਡਾ) ਸਤਵੀਰ ਸਿੰਘ ਵੱਲੋਂ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਯੁਵਾ ਦਿਵਸ ਹਰ ਸਾਲ 12 ਜਨਵਰੀ ਨੂੰ ਦੇਸ਼ ਭਰ ਵਿਚ ਮਨਾਇਆ ਜਾਂਦਾ ਹੈ, ਜੋ ਕਿ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਹੈ। ਇਸ ਦਿਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਪ੍ਰੇਰਨਾਦਾਇਕ ਵਿਚਾਰਾਂ ਤੇ ਆਦਰਸ਼ਾਂ ਨਾਲ ਜਾਣੂ ਕਰਵਾਉਣਾ ਹੈ। ਡੀਨ ਡਾ. ਪ੍ਰਵੀਨ ਬਾਂਸਲ ਨੇ ਸਾਂਝਾ ਕੀਤਾ ਕਿ ਸਵਾਮੀ ਵਿਵੇਕਾਨੰਦ ਜੀ ਦਾ ਜਨਮ 12 ਜਨਵਰੀ, 1863 ਨੂੰ ਹੋਇਆ ਸੀ। ਨੌਜਵਾਨਾਂ ਨੂੰ ਦੇਸ਼ ਦਾ ਭਵਿੱਖ ਕਿਹਾ ਜਾਂਦਾ ਹੈ। ਕਿਸੇ ਵੀ ਰਾਸ਼ਟਰ ਦੀ ਤਰੱਕੀ ਉਸ ਦੇ ਨੌਜਵਾਨਾਂ ਦੀ ਸੋਚ ਅਤੇ ਕੁਸ਼ਲਤਾ ਤੇ ਨਿਰਭਰ ਕਰਦੀ ਹੈ । ਯੂਨੀਵਰਸਿਟੀ ਵੱਲੋਂ ਰਜਿਸਟਰਾਰ ਡਾ. ਨਵਦੀਪਕ ਸੰਧੂ ਨੇ ਸਵਾਮੀ ਵਿਵੇਕਾਨੰਦ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਾਰਿਆਂ ਨੂੰ ਉਨ੍ਹਾਂ ਦੇ ਮਾਰਗਦਰਸ਼ਨ ਤੇ ਚੱਲਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸਵਾਮੀ ਵਿਵੇਕਾਨੰਦ ਜੀ ਨੌਜਵਾਨਾਂ ਲਈ ਪ੍ਰੇਰਨਾ ਦਾ ਇਕ ਵੱਡਾ ਸਰੋਤ ਰਹੇ ਹਨ। ਉਨ੍ਹਾਂ ਦਾ ਮੰਨਣਾ ਸੀ ਕਿ ਸਿਰਫ਼ ਯੁਵਾ ਸ਼ਕਤੀ ਹੀ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆ ਸਕਦੀ ਹੈ। ਉਨ੍ਹਾਂ ਦੇ ਦ੍ਰਿਸ਼ਟੀਕੋਣ ਦਾ ਸਨਮਾਨ ਕਰਨ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ, ਭਾਰਤ ਸਰਕਾਰ ਨੇ ਉਨ੍ਹਾਂ ਦੇ ਜਨਮਦਿਨ ਨੂੰ ਰਾਸ਼ਟਰੀ ਯੁਵਾ ਦਿਵਸ ਵਜੋਂ ਘੋਸ਼ਿਤ ਕੀਤਾ ਹੈ। ਇਸ ਮੌਕੇ ਡੀਨ ਅਕਾਦਮਿਕ ਡਾ. ਯਾਦਵਿੰਦਰ ਸਿੰਘ ਬਰਾੜ, ਡਿਪਟੀ ਰਜਿਸਟਰਾਰ ਦਿਨੇਸ਼ ਜੁਨੇਜਾ, ਰਜਨੀਸ਼ ਸ਼ਰਮਾ, ਕੋਆਰਡੀਨੇਟਰ ਐੱਨਐੱਸਐੱਸ ਪ੍ਰੋ. (ਡਾ.) ਚੰਦਰ ਪ੍ਰਕਾਸ਼, ਸਹਾਇਕ ਡਾਇਰੈਕਟਰ ਸੁਮੀਰ ਸ਼ਰਮਾ ਅਤੇ ਹੋਰ ਮੌਜੂਦ ਸਨ। ਕੈਪਸ਼ਨ: 12ਕੇਪੀਟੀ6 ਕੈਪਸ਼ਨ: 12ਕੇਪੀਟੀ7 ਕੈਪਸ਼ਨ:12ਕੇਪੀਟੀ8