ਨਵਤੇਜ ਚੀਮਾ ਵੱਲੋਂ ਹਲਕੇ ਦੇ ਪਿੰਡਾਂ ’ਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਨਵਤੇਜ ਚੀਮਾ ਵੱਲੋਂ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼
Publish Date: Thu, 29 Oct 2026 09:45 PM (IST)
Updated Date: Thu, 29 Oct 2026 09:46 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਮਿਸ਼ਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਤਿਆਰੀ ਖਿੱਚ ਲਈ ਹੈ ਤੇ ਪਿੰਡਾਂ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਵਰਕਰਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਚਲਦਿਆਂ ਉਨ੍ਹਾਂ ਪਿੰਡ ਹਰਨਾਮ ਪੁਰ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕਰਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ, ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਦਾ ਝੰਡਾ ਲਹਿਰਾਅ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਸ ਹਲਕੇ ’ਚ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਵਨ ਨਗਰੀ ਸੁਲਤਾਨਪੁਰ ਲੋਧੀ ਦਾ ਜੋ ਵਿਕਾਸ ਪਿਛਲੀ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੋਇਆ ਉਸ ਨੂੰ ਇਸ ਵਾਰ ਬਣੀ ਆਮ ਆਦਮੀ ਪਾਰਟੀ ਨੇ ਤਹਿਸ ਨਹਿਸ ਕਰ ਦਿੱਤਾ ਹੈ ਤੇ ਸਮੁੱਚੇ ਇਲਾਕੇ ਵਿੱਚ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ। ਸਾਬਕਾ ਵਿਧਾਇਕ ਨਵਤੇਜ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਅੰਦਰ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਦਾ ਮਾਹੌਲ ਦਿਨੋਂ-ਦਿਨ ਖਰਾਬ ਹੋ ਰਿਹਾ ਹੈ ਤੇ ਪੰਜਾਬ ਵਿੱਚ ਨਸ਼ਿਆਂ ਦਾ ਪੂਰੀ ਤਰ੍ਹਾਂ ਨਾਲ ਬੋਲਬਾਲਾ ਹੈ ਤੇ ਨੌਜਵਾਨ ਪੀੜੀ ਪੂਰੀ ਤਰ੍ਹਾਂ ਨਾਲ ਨਸ਼ਿਆਂ ਵਿੱਚ ਗਲਤਾਨ ਹੋ ਰਹੀ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਹੁਣ ਤੋਂ ਹੀ ਕਮਰ ਕੱਸੇ ਕਰ ਲਏ ਜਾਣ ਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲੈ ਕੇ ਜਾਣ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਬਲਕਾਰ ਸਿੰਘ ਭਲਵਾਨ, ਜਸਪਾਲ ਸਿੰਘ ਹਰਨਾਮਪੁਰ, ਜਸਵੀਰ ਸਿੰਘ ਟੁਰਨਾ, ਜਸਵਿੰਦਰ ਸਿੰਘ ਟੁਰਨਾ, ਫੁੰਮਣ ਸਿੰਘ, ਜਗਤਾਰ ਸਿੰਘ, ਜਸਵੰਤ ਸਿੰਘ ਚੰਦੀ, ਧੰਨਾ ਸ਼ਾਹ, ਬਲਵੰਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ ਟੁਰਨਾ, ਸ਼ਿੰਗਾਰਾ ਸਿੰਘ, ਕਰਨੈਲ ਸਿੰਘ, ਹਰਵਿੰਦਰ ਸਿੰਘ ,ਸਾਧੂ ਸਿੰਘ, ਰਮੇਸ਼ ਡਡਵਿੰਡੀ ਸਾਬਕਾ ਜ਼ਿਲਾ ਪ੍ਰਧਾਨ, ਬਲਦੇਵ ਸਿੰਘ ਰੰਗੀਲਪੁਰ, ਅਮਰ ਸਿੰਘ ਮੰਡ, ਮੋਨੂੰ ਭੰਡਾਰੀ, ਹਰਨੇਕ ਸਿੰਘ ਵਿਰਦੀ, ਪਰਮਿੰਦਰ ਸਿੰਘ ਪਿੰਦਾ, ਗੁਰਪ੍ਰੀਤ ਸਿੰਘ ਭਿੰਡਰ, ਸੁਰਜੀਤ ਸਿੰਘ, ਬਲਵੀਰ ਸਿੰਘ ਸੰਧਾ, ਬਲਜਿੰਦਰ ਸਿੰਘ ਪੀਏ ਆਦਿ ਵੀ ਹਾਜ਼ਰ ਸਨ।