ਸਚਿਨ ਪਾਇਲਟ ਨੇ ਚੀਮਾ ਨਾਲ ਹਲਕਾ ਸੁਲਤਾਨਪੁਰ ਲੋਧੀ 'ਤੇ ਕੀਤੀ ਚਰਚਾ ਸਚਿਨ ਪਾਇਲਟ ਨਾਲ ਨਵਤੇਜ ਸਿੰਘ ਚੀਮਾ ਦੀ ਮੁਲਾਕਾਤ, ਹਲਕਾ ਸੁਲਤਾਨਪੁਰ ਲੋਧੀ ਦੇ ਮਾਮਲਿਆਂ 'ਤੇ ਚਰਚਾ
Publish Date: Fri, 13 Nov 2026 09:57 PM (IST)
Updated Date: Fri, 13 Nov 2026 10:00 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਤਰਨਤਾਰਨ ਵਿਖੇ ਹਲਕਾ ਸੁਲਤਾਨਪੁਰ ਲੋਧੀ ਤੋਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਉਨ੍ਹਾਂ ਦੇ ਸੀਨੀਅਰ ਸਾਥੀਆਂ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਗਤੀਵਿਧੀਆਂ ਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਮੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਲੋਕਾਂ ਨਾਲ ਉਨ੍ਹਾਂ ਦਾ ਲਗਾਤਾਰ ਸੰਪਰਕ ਬਣਿਆ ਹੋਇਆ ਹੈ ਤੇ ਹਲਕੇ ਦੇ ਵਿਕਾਸ, ਲੋਕਾਂ ਦੀਆਂ ਮੁਸ਼ਕਲਾਂ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਿਸ਼ਨ 2027 ਦੀ ਸਫ਼ਲਤਾ ਲਈ ਹਰ ਵਰਕਰ ਨੂੰ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਇਸ ਮੌਕੇ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਚ ਕਾਂਗਰਸ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਤੇ ਪਾਰਟੀ ਵਰਕਰਾਂ ਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਪੂਰੀ ਮਿਹਨਤ ਨਾਲ ਲੋਕਾਂ ਚ ਵਿਚਰ ਰਹੇ ਹਨ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਮਿਲਣ ਦੀ ਉਮੀਦ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਦੀ ਮਜ਼ਬੂਤ ਜਥੇਬੰਦਕ ਤਾਕਤ ਤੇ ਵਰਕਰਾਂ ਦੀ ਮਿਹਨਤ ਸਦਕਾ 2027 ’ਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਮੀਟਿੰਗ ਵਿਚ ਬਲਾਕ ਕਾਂਗਰਸ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਬਲਾਕ ਪ੍ਰਧਾਨ ਗੁਰਿੰਦਰਪਾਲ ਸਿੰਘ ਭੁੱਲਰ, ਬਲਾਕ ਪ੍ਰਧਾਨ ਸ਼ਹਿਰੀ ਨਰਿੰਦਰ ਸਿੰਘ ਪੰਨੂ, ਕਾਰਜਕਾਰੀ ਸ਼ਹਿਰੀ ਪ੍ਰਧਾਨ ਮੋਨੂੰ ਭੰਡਾਰੀ, ਰਮੇਸ਼ ਮੇਸ਼ੀ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ, ਅਮਰ ਸਿੰਘ ਮੰਡ ਸੂਬਾ ਸਕੱਤਰ ਆਲ ਇੰਡੀਆ ਕਿਸਾਨ ਸੈੱਲ, ਜਗਪਾਲ ਸਿੰਘ ਚੀਮਾ ਸਾਬਕਾ ਪ੍ਰਧਾਨ, ਬਲਦੇਵ ਸਿੰਘ ਰੰਗੀਲਪੁਰ ਸਾਬਕਾ ਮੈਂਬਰ ਬਲਾਕ ਸੰਮਤੀ, ਠੇਕੇਦਾਰ ਹਰਨੇਕ ਸਿੰਘ ਵਿਰਦੀ, ਬਲਜਿੰਦਰ ਸਿੰਘ ਪੀਏ ਤੇ ਹੋਰ ਕਾਂਗਰਸੀ ਆਗੂਆਂ ਸ਼ਿਰਕਤ ਕੀਤੀ।