ਸਰਕਾਰੀ ਕਾਲਜ ਦੇ ਐੱਨਸੀਸੀ ਕੈਡਿਟਾਂ ਨੇ ਪਰੇਡ ’ਚ ਲਿਆ ਹਿੱਸਾ
ਕਾਲਜ ਦੇ ਐਨਸੀਸੀ ਕੈਡਿਟਾਂ ਨੇ 77ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਪਰੇਡ ਵਿੱਚ ਲਿਆ ਭਾਗ
Publish Date: Tue, 27 Jan 2026 07:49 PM (IST)
Updated Date: Tue, 27 Jan 2026 07:52 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਨਵਾਬ ਜੱਸਾ ਸਿੰਘ ਆਹੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਸਕਿੰਦਰ ਕੌਰ ਤੇ ਵਾਈਸ ਪ੍ਰਿੰਸੀਪਲ ਡਾ. ਜਸਮੀਤ ਸੇਠੀ ਦੀ ਯੋਗ ਅਗਵਾਈ ਹੇਠ ਕਾਲਜ ਦੇ ਐੱਨਸੀਸੀ ਕੈਡਿਟਾਂ ਨੇ 77ਵੇਂ ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਦੇਵ ਸਟੇਡੀਅਮ ਕਪੂਰਥਲਾ ਵਿਖੇ ਆਯੋਜਿਤ ਪਰੇਡ ਵਿਚ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਪਰੇਡ ਵਿਚ ਸ਼ਮੂਲੀਅਤ ਕਰਨ ਵਾਲੇ ਐੱਨਸੀਸੀ ਕੈਡਿਟਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਦਾ ਸਮੂਹ ਸਟਾਫ ਵੀ ਹਾਜ਼ਰ ਰਿਹਾ।