ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ : ਪ੍ਰਦੀਪ ਠਾਕੁਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ : ਪ੍ਰਦੀਪ ਠਾਕੁਰ
Publish Date: Tue, 20 Oct 2026 09:33 PM (IST)
Updated Date: Tue, 20 Oct 2026 09:36 PM (IST)
ਕਿਹਾ : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਖੇਡਾਂ ਵੱਲ ਪ੍ਰੇਰਿਤ ਕਰ ਰਿਹਾ ਲੱਖ ਦਾਤਾ ਕ੍ਰਿਕਟ ਕਲੱਬ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਲੱਖ ਦਾਤਾ ਕ੍ਰਿਕਟ ਕਲੱਬ ਵੱਲੋਂ ਕਰਵਾਏ ਗਏ ਵਿੰਡ ਬਾਲ ਡੰਬਲ ਵਿਕਟ ਟੂਰਨਾਮੈਂਟ ਵਿਚ ਭਾਜਪਾ ਮੰਡਲ-1 ਦੇ ਪ੍ਰਧਾਨ ਪ੍ਰਦੀਪ ਠਾਕੁਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਪ੍ਰਦੀਪ ਠਾਕੁਰ ਨੇ ਲੱਖ ਦਾਤਾ ਕ੍ਰਿਕਟ ਕਲੱਬ ਵੱਲੋਂ ਖੇਤਰ ਵਿੱਚ ਕ੍ਰਿਕਟ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕ੍ਰਿਕਟ ਟੂਰਨਾਮੈਂਟ ਨੂੰ ਉਤਸ਼ਾਹਿਤ ਕਰਨ ਲਈ ਕਲੱਬ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਪ੍ਰਦੀਪ ਠਾਕੁਰ ਨੇ ਕਿਹਾ ਹੈ ਕਿ ਲੱਖ ਦਾਤਾ ਕ੍ਰਿਕਟ ਕਲੱਬ ਵੱਲੋਂ ਆਯੋਜਿਤ ਪੰਜਾਬ ਦੀਆਂ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਦਰੁਸਤ ਰਹਿਣ ਵਿੱਚ ਅਸਰਦਾਰ ਭੂਮਿਕਾ ਨਿਭਾਅ ਰਹੀਆਂ ਹਨ। ਪ੍ਰਦੀਪ ਠਾਕੁਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਵਰਤਣ ਲਈ ਖੇਡਾਂ ਸਹਾਇਕ ਦਾ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਅਥਾਹ ਊਰਜਾ ਹੁੰਦੀ ਹੈ, ਜਿਸ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਿਜਾਣ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਦਾ ਸਰਬੋਤਮ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਮੈਦਾਨ ਵਿਚ ਨੌਜਵਾਨ ਸਖ਼ਤ ਮਿਹਨਤ, ਲਗਨ, ਟੀਮ ਵਰਕ ਤੇ ਖੇਡ ਭਾਵਨਾ ਵਰਗੇ ਕਈ ਗੁਣ ਗ੍ਰਹਿਣ ਕਰਦੇ ਹਨ, ਜੋ ਕਿ ਇਕ ਚੰਗੇ ਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਛੋਟੀ ਉਮਰ ਵਿੱਚ ਹੀ ਇਹ ਗੁਣ ਵਿਕਸਿਤ ਕਰ ਲੈਣ ਤਾਂ ਉਹ ਦੇਸ਼ ਅਤੇ ਸਮਾਜ ਲਈ ਸਰਮਾਇਆ ਬਣ ਸਕਦੇ ਹਨ। ਇਸ ਮੌਕੇ ਰਮਨ ਸ਼ਰਮਾ, ਹਨੀ ਗਿੱਲ, ਪ੍ਰਿਸ਼ ਬੰਗਾ, ਪੁਨੀਤ ਅਰੋੜਾ, ਸੰਦੀਪ ਸਿੰਘ, ਆਸ਼ੂ ਸਿੰਘ, ਮਨੀ ਗਿੱਲ, ਦੀਪਕ ਅਰੋੜਾ, ਮਨੀ ਸਿੰਘ, ਦਮਨਵੀਰ ਸਿੰਘ, ਸੁਖਰਾਜ ਸਿੰਘ ਆਦਿ ਹਾਜ਼ਰ ਸਨ।