ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਨਵੀਂ 11 ਮੈਂਬਰੀ ਕਮੇਟੀ ਬਣੀ
ਪਿੰਡ ਡਡਵਿੰਡੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਨਵੀਂ 11 ਮੈਂਬਰੀ ਕਮੇਟੀ ਦਾ ਗਠਨ
Publish Date: Sat, 27 Dec 2025 09:59 PM (IST)
Updated Date: Sat, 27 Dec 2025 10:01 PM (IST)

ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਪਿੰਡ ਡਡਵਿੰਡੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਹ ਗਠਨ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਦੀ ਅਗਵਾਈ ਹੇਠ ਕੀਤਾ ਗਿਆ ਅਤੇ ਵਿੱਕੀ ਜੈਨਪੁਰੀ ਦੇ ਯਤਨਾਂ ਸਦਕਾ ਪਿੰਡ ਪੱਧਰ ’ਤੇ 11 ਮੈਂਬਰੀ ਕਮੇਟੀ ਬਣਾਈ ਗਈ। ਨਵੀਂ ਬਣੀ ਕਮੇਟੀ ਵਿਚ ਕੁਲਵਿੰਦਰ ਸਿੰਘ ਡਡਵਿੰਡੀ ਨੂੰ ਪ੍ਰਧਾਨ, ਸੁਖਦੇਵ ਸਿੰਘ ਨੂੰ ਸਕੱਤਰ, ਜਸਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਮਨਦੀਪ ਸਿੰਘ ਨੂੰ ਖ਼ਜ਼ਾਨਚੀ, ਜਸਵਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ, ਰਾਜਬੀਰ ਸਿੰਘ, ਸੁਖਜਿੰਦਰ ਸਿੰਘ ਅਤੇ ਜੋਬਨ ਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਬਖ਼ਸ਼ੀਸ਼ ਸਿੰਘ ਨੂੰ ਮੀਤ ਸਕੱਤਰ, ਰਣਜੀਤ ਸਿੰਘ ਨੂੰ ਮੀਤ ਖ਼ਜ਼ਾਨਚੀ, ਜਗਰੂਪ ਸਿੰਘ ਨੂੰ ਮੀਤ ਪ੍ਰੈੱਸ ਸਕੱਤਰ ਬਣਾਇਆ ਗਿਆ, ਜਦਕਿ ਹਰਜਿੰਦਰ ਸਿੰਘ ਅਤੇ ਬਲਕਾਰ ਸਿੰਘ ਨੂੰ ਕਮੇਟੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ। ਸਾਰੇ ਮੈਂਬਰ ਪਿੰਡ ਡਡਵਿੰਡੀ ਦੇ ਨਿਵਾਸੀ ਹਨ। ਇਸ ਮੌਕੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਦੇ ਨਾਲ ਹਾਕਮ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਸ਼ਾਹਜਹਾਨਪੁਰ, ਮਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਵੀਰ ਸਿੰਘ ਸਕੱਤਰ, ਤਰਜਿੰਦਰ ਸਿੰਘ ਸਕੱਤਰ, ਮੁਹੱਬਲੀਪੁਰ ਅਤੇ ਕੁਲਦੀਪ ਸਿੰਘ ਮੀਤ ਖ਼ਜ਼ਾਨਚੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਆਗੂਆਂ ਨੇ ਨਵੀਂ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਕਾਈ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ, ਸਮੱਸਿਆਵਾਂ ਦੇ ਹੱਲ ਅਤੇ ਸੰਘਰਸ਼ਾਂ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਸਰਗਰਮ ਭੂਮਿਕਾ ਨਿਭਾਵੇਗੀ।