ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਨਵੇਂ ਵਿਦਿਅਕ ਸੈਸ਼ਨ ਦਾ ਆਗਾਜ਼
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਨਵੇਂ ਵਿਦਿਅਕ ਸੈਸ਼ਨ ਦਾ ਆਗਾਜ਼
Publish Date: Fri, 03 Apr 2026 07:14 PM (IST)
Updated Date: Fri, 03 Apr 2026 07:16 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਵੇਂ ਵਿਦਿਅਕ ਸੈਸ਼ਨ ਦਾ ਆਗਾਜ਼ ਧਾਰਮਿਕ ਸਮਾਗਮ ਨਾਲ ਕੀਤਾ ਗਿਆ। ਇਸ ਦੌਰਾਨ ਸਕੂਲ ਕੈਂਪਸ ਚ ਸਪੈਸ਼ਲ ਅਸੈਂਬਲੀ ਦਾ ਅਯੋਜਨ ਕੀਤਾ ਗਿਆ, ਜਿਸ ਵਿਚ ਜਪੁਜੀ ਸਾਹਿਬ ਦੀਆਂ ਪੰਜ ਪੌੜੀਆਂ ਦੇ ਪਾਠ ਉਪਰੰਤ ਸ਼ਬਦ ਗਾਇਨ ਕੀਤਾ ਗਿਆ। ਗੁਰੂ ਜੀ ਦਾ ਓਟ ਆਸਰਾ ਲੈਣ ਲਈ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਵਿਦਿਅਕ ਅਦਾਰੇ ਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਕਿਹਾ ਕਿ ਨਵੇਂ ਸੁਪਨਿਆਂ ਤੇ ਇਛਾਵਾਂ ਨਾਲ ਅਸੀਂ ਇਕ ਹੋਰ ਸ਼ਾਨਦਾਰ ਅਕਾਦਮਿਕ ਯਾਤਰਾ ’ਚ ਕਦਮ ਰੱਖਿਆ ਹੈ ਤੇ ਮਾਪਿਆਂ ਤੇ ਬੱਚਿਆਂ ਦੇ ਸੁਪਨੇ ਪੂਰੇ ਕਰਨ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਨਵੇਂ ਬੱਚਿਆਂ ਦਾ ਸਵਾਗਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਇੰਜੀ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਤੇ ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਵਰ੍ਹੇ ਦੀ ਵਧਾਈ ਦਿੱਤੀ ਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।