ਥਾਣਾ ਸਦਰ ਕਪੂਰਥਲਾ ਦੇ ਨਵੇਂ ਐੱਸਐੱਚਓ ਨੇ ਸੰਭਾਲਿਆ ਚਾਰਜ
ਥਾਣਾ ਸਦਰ ਕਪੂਰਥਲਾ ਦੇ ਨਵੇਂ ਐਸ ਐਚ ਓ ਰਣਜੀਤ ਸਿੰਘ ਹੀਰ ਨੇ ਸੰਭਾਲਿਆ ਚਾਰਜ
Publish Date: Tue, 31 Mar 2026 08:39 PM (IST)
Updated Date: Tue, 31 Mar 2026 08:43 PM (IST)

ਨਸ਼ੇ ਵੇਚਣ ਵਾਲੇ ਤੇ ਹੋਰ ਮਾੜੇ ਅਨਸਰਾਂ ’ਤੇ ਕੱਸਿਆ ਜਾਵੇਗਾ ਸ਼ਿਕੰਜਾ ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆ : ਜ਼ਿਲੇ ਦੇ ਵੱਖ-ਵੱਖ ਥਾਣਾ ਮੁਖੀਆਂ ਦੇ ਹੋਏ ਤਬਾਦਲਿਆਂ ’ਚ ਥਾਣਾ ਭੁਲੱਥ ਵਿਖੇ ਬਤੌਰ ਐੱਸਐੱਚਓ ਸੇਵਾਵਾਂ ਨਿਭਾ ਰਹੇ ਸਬ ਇੰਸਪੈਕਟਰ ਰਣਜੀਤ ਸਿੰਘ ਹੀਰ ਨੇ ਥਾਣਾ ਸਦਰ ਕਪੂਰਥਲਾ ਦਾ ਕਾਰਜ ਸੰਭਾਲ ਲਿਆ। ਇਸ ਮੌਕੇ ਨਵ-ਨਿਯੁਕਤ ਥਾਣਾ ਮੁਖੀ ਨੇ ਕਿਹਾ ਕਿ ਥਾਣਾ ਸਦਰ ਕਪੂਰਥਲਾ ਅਧੀਨ ਆਉਂਦੇ ਸਾਰੇ ਪਿੰਡਾਂ ਤੇ ਇਲਾਕੇ ਵਿਚ ਸਰਪੰਚਾਂ ਤੇ ਹੋਰ ਮੋਹਤਬਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਤਾਂ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਢੁਕਵਾਂ ਹੱਲ ਕੀਤਾ ਜਾਵੇ ਤੇ ਨਾਲ਼ ਹੀ ਪੁਲਿਸ ਦੇ ਸਰੋਤਾਂ ਤੋਂ ਪਿੰਡਾਂ ਤੇ ਇਲਾਕੇ ਦੇ ਰਿਪੋਰਟ ਲਈ ਜਾ ਰਹੀ ਹੈ। ਥਾਣਾ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤੇ ਥਾਣਾ ਸਦਰ ਕਪੂਰਥਲਾ ਅਧੀਨ ਆਉਂਦੇ ਪਿੰਡਾਂ ਵਿਚ ਨਸ਼ਿਆਂ ਦੇ ਵਪਾਰੀਆਂ ਨੂੰ ਜ਼ੀਰੋ ਟੋਲਰੈਂਸ ਪਾਲਿਸੀ ਤਹਿਤ ਕਾਬੂ ਕਰਕੇ ਪਰਚੇ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਬੇਝਿਜਕ ਥਾਣੇ ਆ ਕੇ ਮੈਨੂੰ ਮਿਲ ਸਕਦੇ ਹਨ। ਥਾਣਾ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਵਿੱਢੀ ਮੁਹਿੰਮ ਵਿਚ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿਚੋਂ ਕੱਢਿਆ ਜਾ ਸਕੇ।