
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇੱਥੇ ਸੂਚਨਾ ਮਿਲਦੇ ਹੀ ਪਰਿਵਾਰ ਮੌਕੇ 'ਤੇ ਪਹੁੰਚਿਆ ਅਤੇ ਲਾਸ਼ ਦੀ ਸ਼ਨਾਖ਼ਤ ਸੋਨੂ ਵਜੋਂ ਕੀਤੀ। ਚਰਨਜੀਤ ਨੇ ਕਿਹਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੀ ਨਿੱਜੀ ਰੰਜਿਸ਼ ਤਹਿਤ ਉਸ ਦੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕੀਤਾ ਹੈ। ਉਨ੍ਹਾਂ ਨੇ ਪੁਲਿਸ ਤੋਂ ਦੋਸ਼ੀ ਦੀ ਜਲਦ ਪਛਾਣ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

ਜਾਗਰਣ ਸੰਵਾਦਦਾਤਾ, ਕਪੂਰਥਲਾ: ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੂੰ 2 ਅਗਸਤ ਨੂੰ ਬਿਆਸ ਦਰਿਆ ਦੇ ਕਿਨਾਰੇ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਨੇ ਪੂਰੇ ਇਲਾਕੇ 'ਚ ਸਨਸਨੀ ਫੈਲਾ ਦਿੱਤੀ ਹੈ। ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਅਨੁਸਾਰ ਉਸ ਦੀ ਮੌਤ ਤੇਜ਼ਧਾਰ ਹਥਿਆਰ ਨਾਲ ਸੱਟਾਂ ਲੱਗਣ ਕਾਰਨ ਹੋਈ ਹੈ। ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਮਾਮਲੇ 'ਚ ਮ੍ਰਿਤਕ ਸੋਨੂ ਸਿੰਘ ਪੁੱਤਰ ਪਰਮਜੀਤ ਵਾਸੀ ਮੰਗੂਪੁਰ ਦੇ ਭਰਾ ਚਰਨਜੀਤ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਚੌਧਰੀਆਂ 'ਚ ਸ਼ਿਕਾਇਤਕਰਤਾ ਚਰਨਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਭਰਾ ਸੋਨੂ 31 ਜੁਲਾਈ ਦੀ ਰਾਤ ਕਰੀਬ 9:15 ਵਜੇ ਘਰੋਂ ਰੋਟੀ ਖਾਣ ਤੋਂ ਬਾਅਦ ਮਾਤਾ ਨੂੰ 'ਸੈਰ ਕਰਨ ਜਾ ਰਿਹਾ ਹਾਂ' ਕਹਿ ਕੇ ਘਰੋਂ ਬਾਹਰ ਗਿਆ ਸੀ, ਪਰ ਉਹ ਦੇਰ ਰਾਤ ਤੱਕ ਘਰ ਵਾਪਸ ਨਹੀਂ ਪਰਤਿਆ।
ਜਿਸ ਤੋਂ ਬਾਅਦ ਪਰਿਵਾਰ 'ਚ ਚਿੰਤਾ ਦਾ ਮਾਹੌਲ ਬਣ ਗਿਆ। ਕਾਫ਼ੀ ਦੇਰ ਤੱਕ ਵਾਪਸ ਨਾ ਆਉਣ 'ਤੇ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ, ਪਰ ਸੋਨੂ ਦਾ ਕੋਈ ਸੁਰਾਗ ਨਹੀਂ ਮਿਲਿਆ। ਲਾਪਤਾ ਹੋਣ ਦੇ ਤੀਜੇ ਦਿਨ 2 ਅਗਸਤ ਨੂੰ ਤਲਵੰਡੀ ਚੌਧਰੀਆਂ ਪੁਲਿਸ ਨੂੰ ਸੂਚਨਾ ਮਿਲੀ ਕਿ ਬਿਆਸ ਦਰਿਆ ਦੇ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ 'ਚ ਰੱਖਵਾਇਆ ਗਿਆ।
ਇੱਥੇ ਸੂਚਨਾ ਮਿਲਦੇ ਹੀ ਪਰਿਵਾਰ ਮੌਕੇ 'ਤੇ ਪਹੁੰਚਿਆ ਅਤੇ ਲਾਸ਼ ਦੀ ਸ਼ਨਾਖ਼ਤ ਸੋਨੂ ਵਜੋਂ ਕੀਤੀ। ਚਰਨਜੀਤ ਨੇ ਕਿਹਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੀ ਨਿੱਜੀ ਰੰਜਿਸ਼ ਤਹਿਤ ਉਸ ਦੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕੀਤਾ ਹੈ। ਉਨ੍ਹਾਂ ਨੇ ਪੁਲਿਸ ਤੋਂ ਦੋਸ਼ੀ ਦੀ ਜਲਦ ਪਛਾਣ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਥਾਣਾ ਮੁੱਖੀ ਇੰਸਪੈਕਟਰ ਸੋਨਮਦੀਪ ਕੌਰ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ 'ਚ ਡਾਕਟਰਾਂ ਨੇ ਮੌਤ ਦਾ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ ਦੱਸੇ ਹਨ। ਮ੍ਰਿਤਕ ਦੇ ਸਰੀਰ 'ਤੇ ਹਥਿਆਰਾਂ ਦੇ ਕਈ ਨਿਸ਼ਾਨ ਪਾਏ ਗਏ ਹਨ। ਸ਼ੁਰੂਆਤੀ ਜਾਂਚ 'ਚ ਇਹ ਇੱਕ ਅੰਨ੍ਹੇ ਕਤਲ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮ ਆਸ-ਪਾਸ ਦੇ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ ਅਤੇ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀ ਦੀ ਬਹੁਤ ਜਲਦ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਗ੍ਰਿਫ਼ਤਾਰੀ ਤੋਂ ਬਾਅਦ ਹੀ ਕਤਲ ਦੇ ਸਹੀ ਕਾਰਨਾਂ ਦਾ ਖ਼ੁਲਾਸਾ ਹੋ ਸਕੇਗਾ। ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ ਕਿ ਇਹ ਰੰਜਿਸ਼ ਦਾ ਮਾਮਲਾ ਹੈ ਜਾਂ ਕੋਈ ਹੋਰ ਕਾਰਨ।
ਫਿਲਹਾਲ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।