ਨਵ-ਨਿਯੁਕਤ ਹਲਕਾ ਇੰਚਾਰਜ ਮਾਤਾ ਭੱਦਰਕਾਲੀ ਮੰਦਿਰ ’ਚ ਹੋਏ ਨਤਮਸਤਕ ਨਵ-ਨਿਯੁਕਤ ਹਲਕਾ ਇੰਚਾਰਜ ਦਵਿੰਦਰ ਪਾਲ ਸਿੰਘ ਹੰਸਪਾਲ (ਰੰਗਾ) ਮਾਤਾ ਭੱਦਰਕਾਲੀ ਮੰਦਿਰ ਵਿਖੇ ਹੋਏ ਨਤਮਸਤਕ
Publish Date: Sat, 17 Oct 2026 09:28 PM (IST)
Updated Date: Sat, 17 Oct 2026 09:30 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ (ਆਪ) ਵੱਲੋਂ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਦਯੋਗਪਤੀ ਦਵਿੰਦਰ ਪਾਲ ਸਿੰਘ ਹੰਸਪਾਲ (ਰੰਗਾ) ਮਾਤਾ ਭੱਦਰਕਾਲੀ ਮੰਦਿਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਮਹਾਮਾਈ ਦਾ ਸ਼ੁਕਰਾਨਾ ਕਰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਮੰਦਿਰ ਕਮੇਟੀ ਵੱਲੋਂ ਆਮ ਆਦਮੀ ਪਾਰਟੀ ਕਪੂਰਥਲਾ ਦੇ ਨਵ-ਨਿਯੁਕਤ ਹਲਕਾ ਇੰਚਾਰਜ ਤੇ ਉਨ੍ਹਾਂ ਦੇ ਨਾਲ ਆਏ ਸਾਥੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਦਵਿੰਦਰ ਪਾਲ ਸਿੰਘ ਹੰਸਪਾਲ (ਰੰਗਾ) ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸਾਰੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਨਾਲ ਲੈ ਕੇ ਚੱਲਣਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਭਰੋਸੇ ’ਤੇ ਖਰਾ ਉਤਰਨ ਲਈ ਉਹ ਪੂਰੀ ਮਿਹਨਤ ਕਰਨਗੇ ਤੇ ਹਲਕੇ ਦੇ ਲੋਕਾਂ ਦੀ ਸੇਵਾ ਨੂੰ ਪਹਿਲ ਦੇਣਗੇ। ਇਸ ਮੌਕੇ ਮੇਅਰ ਨਰਿੰਦਰ ਸਿੰਘ ਮੰਨਸੂ, ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਅਨੂਪ ਕੱਲ੍ਹਣ, ਚੇਅਰਮੈਨ ਸਮੀਰ ਸ਼ਰਮਾ, ਚੇਅਰਮੈਨ ਅਮਰੀਕ ਸਿੰਘ, ਕਰਨ ਮਹਾਜਨ, ਧੰਨਾ ਸਿੰਘ, ਯੂਥ ਆਗੂ ਕਨਵ ਪਾਸੀ, ਦਲਬੀਰ ਸਿੰਘ ਭੋਲਾ ਤੋਂ ਇਲਾਵਾ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।