ਪ੍ਰੈਸ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਦੀਪਕ ਧੀਰ ਦਾ ਸਨਮਾਨ ਪ੍ਰੈਸ ਕਲੱਬ ਦੇ ਨਵ ਨਿਯੁਕਤ ਪ੍ਰਧਾਨ ਦੀਪਕ ਧੀਰ ਦਾ ਸਨਮਾਨ
Publish Date: Fri, 04 Sep 2026 09:03 PM (IST)
Updated Date: Fri, 04 Sep 2026 09:04 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਵਰਕਿੰਗ ਜਰਨਲਿਸਟ ਐਸੋਸੀਏਸ਼ਨ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਨਵੇਂ ਚੁਣੇ ਗਏ ਪ੍ਰਧਾਨ ਦੀਪਕ ਧੀਰ ਨੂੰ ਜੱਟ ਸਭਾ ਤੇ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਆਗੂਆਂ ਤੇ ਅਹੁਦੇਦਾਰਾਂ ਨੇ ਦੀਪਕ ਧੀਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਪੱਤਰਕਾਰਤਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਜੱਟ ਸਭਾ ਦੇ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਤੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ ਨੇ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਤੇ ਪੱਤਰਕਾਰ ਸਮਾਜ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਦੀਪਕ ਧੀਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਤੇ ਹੱਕਾਂ ਨਾਲ ਜੁੜੇ ਮਸਲਿਆਂ ਨੂੰ ਆਪਣੀ ਕਲਮ ਰਾਹੀਂ ਉਜਾਗਰ ਕਰਕੇ ਸਬੰਧਤ ਵਿਭਾਗਾਂ ਤੇ ਸਰਕਾਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਜਦੋਂ ਵੀ ਸਮਾਜ ਦੇ ਕਿਸੇ ਵਰਗ ਨੂੰ ਆਪਣੀ ਗੱਲ ਸਰਕਾਰ ਜਾਂ ਪ੍ਰਸ਼ਾਸਨ ਤੱਕ ਪਹੁੰਚਾਉਣ ਦੀ ਲੋੜ ਪਈ ਹੈ, ਪੱਤਰਕਾਰਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਦੀਪਕ ਧੀਰ ਵੱਲੋਂ ਲੋਕ ਹਿੱਤਾਂ ਨਾਲ ਸਬੰਧਤ ਮਸਲਿਆਂ ਨੂੰ ਤਰਜੀਹ ਦੇਣਾ ਤੇ ਲੋੜਵੰਦਾਂ ਦੀ ਆਵਾਜ਼ ਬਣਨਾ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਪ੍ਰੈਸ ਕਲੱਬ ਦੀ ਅਗਵਾਈ ਲਈ ਦੀਪਕ ਧੀਰ ਨੂੰ ਮਿਲੀ ਜ਼ਿੰਮੇਵਾਰੀ ’ਤੇ ਉਨ੍ਹਾਂ ਨੂੰ ਖੁਸ਼ੀ ਤੇ ਮਾਣ ਮਹਿਸੂਸ ਹੋ ਰਿਹਾ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਦੀਪਕ ਧੀਰ ਨੇ ਜੱਟ ਸਭਾ ਤੇ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਤਰਕਾਰਤਾ ਦਾ ਮੁੱਖ ਮਕਸਦ ਲੋਕਾਂ ਦੀ ਆਵਾਜ਼ ਬਣਨਾ ਤੇ ਸਮਾਜ ਦੇ ਹੱਕਾਂ ਤੇ ਮਸਲਿਆਂ ਨੂੰ ਨਿਰਪੱਖਤਾ ਨਾਲ ਉਜਾਗਰ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰੈੱਸ ਕਲੱਬ ਦੀ ਸਮੁੱਚੀ ਟੀਮ ਨਾਲ ਮਿਲ ਕੇ ਪੱਤਰਕਾਰਾਂ ਦੇ ਹੱਕਾਂ ਤੇ ਲੋਕ ਹਿੱਤਾਂ ਲਈ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ। ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਨੰਬਰਦਾਰ ਮੰਗਲ ਭੱਟੀ, ਨੰਬਰਦਾਰ ਯੂਨੀਅਨ ਕਪੂਰਥਲਾ ਦੇ ਵਾਈਸ ਪ੍ਰਧਾਨ ਕੁਲਦੀਪ ਸਿੰਘ ਸਾਗਰਾਂ, ਜਨਰਲ ਸਕੱਤਰ ਸੰਤੋਖ ਸਿੰਘ ਕਬੀਰਪੁਰ, ਅਮਰਜੀਤ ਸਿੰਘ ਸ਼ਾਲਾਪੁਰ, ਮਹਿੰਦਰਪਾਲ ਸਿੰਘ ਸੋਹੀ, ਦਰਬਾਰਾ ਸਿੰਘ, ਮੁਖਤਿਆਰ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਕਬੀਰਪੁਰ, ਸਾਧੂ ਸਿੰਘ, ਕੁੰਦਨ ਸਿੰਘ ਚੱਕਾ, ਸਰਵਨ ਸਿੰਘ ਬਾਊਪੁਰ, ਹਜ਼ਾਰਾ ਸਿੰਘ, ਸੁਖਚੈਨ ਸਿੰਘ ਤਲਵੰਡੀ, ਬਲਦੇਵ ਸਿੰਘ ਆਹਲੀ, ਵਿਜੇ ਬਾਬਾ, ਅਵਤਾਰ ਸਿੰਘ, ਰਾਜ ਮੋਹਨ, ਕਰਨੈਲ ਸਿੰਘ ਸੂਝੋਕਾਲੀਆ, ਤੀਰਥ ਸਿੰਘ ਪਹਿਲਵਾਨ, ਵਿਰਸਾ ਸਿੰਘ ਬਿੰਦੂ, ਮਲਕੀਤ ਸਿੰਘ ਮਹੱਬਲੀਪੁਰ, ਰੇਸ਼ਮ ਸਿੰਘ ਬਿਧੀਪੁਰ, ਲਹਿੰਬਰ ਸਿੰਘ ਸਰਾਂ ਆਦਿ ਵੀ ਹਾਜ਼ਰ ਸਨ।