ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਢਾਹ ਕੇ ਸ਼ਾਪਿੰਗ ਪਲਾਜ਼ਾ ਬਣਾਉਣ ਦੀਆਂ ਖ਼ਬਰਾਂ ਚਿੰਤਾਜਨਕ : ਕੁਲਦੀਪ ਸਿੰਘ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਢਾਹ ਕੇ ਸ਼ਾਪਿੰਗ ਪਲਾਜ਼ਾ ਬਣਾਉਣ ਦੀਆਂ ਖ਼ਬਰਾਂ ਚਿੰਤਾਜਨਕ : ਕੁਲਦੀਪ ਸਿੰਘ
Publish Date: Wed, 02 Sep 2026 09:05 PM (IST)
Updated Date: Thu, 03 Sep 2026 04:07 AM (IST)
ਕਿਹਾ, ਪਾਕਿਸਤਾਨ ਸਰਕਾਰ ਤੁਰੰਤ ਦਖ਼ਲ ਦੇ ਕੇ ਉਸਾਰੀ ਰੋਕੇ ਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਸਿੱਖ ਕੌਮ ਹਵਾਲੇ ਕਰੇ ਕੈਪਸ਼ਨ : 2ਕੇਪੀਟੀ28 ਕੌਂਸਲਰ ਕੁਲਦੀਪ ਸਿੰਘ । ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉੱਥੇ ਕਮਰਸ਼ੀਅਲ ਸਾਪਿੰਗ ਪਲਾਜਾ ਬਣਾਏ ਜਾਣ ਸਬੰਧੀ ਸਾਹਮਣੇ ਆ ਰਹੀਆਂ ਖ਼ਬਰਾਂ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕੌਂਸਲਰ ਕੁਲਦੀਪ ਸਿੰਘ ਨੇ ਕਿਹਾ ਕਿ ਸਿੱਖ ਧਰਮ ਅਤੇ ਇਤਿਹਾਸ ਨਾਲ ਸਬੰਧਤ ਇਤਿਹਾਸਕ ਗੁਰਧਾਮਾਂ ਦੀ ਹੋਂਦ ਅਤੇ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸਤ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਇਤਿਹਾਸਕ ਅਸਥਾਨ ਸਿਰਫ਼ ਇਮਾਰਤਾਂ ਨਹੀਂ ਹੁੰਦੇ,ਸਗੋਂ ਸਿੱਖ ਕੌਮ ਦੀ ਧਾਰਮਿਕ ਆਸਥਾ, ਇਤਿਹਾਸਕ ਪਛਾਣ ਅਤੇ ਵਿਰਾਸਤ ਦੇ ਅਨਮੋਲ ਚਿੰਨ੍ਹ ਹੁੰਦੇ ਹਨ । ਕੁਲਦੀਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਗੁਰੂ ਸਾਹਿਬਾਨ, ਸਿੱਖ ਇਤਿਹਾਸ ਅਤੇ ਸਿੱਖ ਵਿਰਾਸਤ ਨਾਲ ਸਬੰਧਤ ਅਨੇਕਾਂ ਇਤਿਹਾਸਕ ਗੁਰਦੁਆਰੇ ਮੌਜੂਦ ਹਨ, ਜਿੱਥੇ ਦੇਸ਼-ਵਿਦੇਸ਼ ਤੋਂ ਸਿੱਖ ਸੰਗਤਾਂ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।ਇਨ੍ਹਾਂ ਗੁਰਧਾਮਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਸਿਰਫ਼ ਸਿੱਖ ਕੰਮ ਦੀ ਹੀ ਨਹੀਂ,ਸਗੋਂ ਸਬੰਧਤ ਸਰਕਾਰਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ । ਕਿਸੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹ ਕੇ ਉਸ ਦੀ ਥਾਂ ਵਪਾਰਕ ਇਮਾਰਤ ਉਸਾਰਨਾ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਕ ਵਿਰਾਸਤ ਦੀ ਅਣਦੇਖੀ ਦੇ ਬਰਾਬਰ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਦਖ਼ਲ ਦਿੱਤਾ ਜਾਵੇ ਅਤੇ ਜੇਕਰ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਇਮਾਰਤ ਨੂੰ ਢਾਹੁਣ ਜਾਂ ਉਥੇ ਵਪਾਰਕ ਉਸਾਰੀ ਦੀ ਕੋਈ ਕਾਰਵਾਈ ਚੱਲ ਰਹੀ ਹੈ ਤਾਂ ਉਸ ਨੂੰ ਰੰਤ ਰੋਕਿਆ ਜਾਵੇ ਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਸਿੱਖ ਕੰਮ ਦੇ ਹਵਾਲੇ ਕੀਤੀ ਜਾਵੇ।ਕੁਲਦੀਪ ਸਿੰਘ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੋਂ ਵੀ ਮੰਗ ਕੀਤੀ ਕਿ ਕੋਇਟਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਾਲ ਸਬੰਧਤ ਮਾਮਲੇ ਨੂੰ ਕੂਟਨੀਤਕ ਪੱਧਰ ਤੇ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇ ਅਤੇ ਉਥੇ ਮੌਜੂਦ ਸਿੱਖ ਇਤਿਹਾਸ ਨਾਲ ਜੁੜੀਆਂ ਇਤਿਹਾਸਕ ਵਿਰਾਸਤੀ ਥਾਵਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾਣ।