- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਣੀ ਦੀ ਸੰਭਾਲ ਲਈ ਨਿਰੰਕਾਰੀ ਮਿਸ਼ਨ ਦਾ ਮਜ਼ਬੂਤ ਕਦਮ: ਪ੍ਰੋਜੈਕਟ ਅਮ੍ਰਿਤ ਦਾ ਚੌਥਾ ਪੜਾਅ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ
ਕਪੂਰਥਲਾ : ਜਦੋਂ ਸੇਵਾ ਸਾਧਨਾ ਬਣ ਜਾਂਦੀ ਹੈ ਤੇ ਕੁਦਰਤ ਦੇ ਪ੍ਰਤੀ ਸਵੰਦੇਨਾ ਜੀਵਨ ਦਾ ਮੂਲ ਮੰਤਰ ਹੋਵੇ ਤਾਂ ਪਵਿੱਤਰ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਤੇ ਲੋਕ ਕਲਿਆਣ ਦੀ ਇਸ ਅਦਭੁੱਤ ਚੇਤਨਾ ਨੂੰ ਸਾਕਾਰ ਰੂਪ ਪ੍ਰਦਾਨ ਕਰਨ ਲਈ ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਪ੍ਰੋਜੈਕਟ ਅਮ੍ਰਿਤ’ ਅਧੀਨ ‘ਸਵੱਛ ਜਲ-ਸਵੱਛ ਮਨ’ ਦੇ ਚੌਥੇ ਪੜਾਅ ਦੀ ਸ਼ਾਨਦਾਰ ਸ਼ੁਰੂਆਤ ਐਤਵਾਰ 22 ਫਰਵਰੀ 2026 ਨੂੰ ਸਵੇਰੇ 8 ਵਜੇ ਤੋਂ ਲੈ ਕੇ 11:00 ਵਜੇ ਤੱਕ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਭਾਰਤ ਵਿਚ ਅਯੋਜਿਤ ਕੀਤਾ ਜਾ ਰਿਹਾ ਹੈ। ਸੰਤ ਨਿਰੰਕਾਰੀ ਮਿਸ਼ਨ ਦੇ ਸਕੱਤਰ ਸਤਿਕਾਰਯੋਗ ਜੋਗਿੰਦਰ ਸੁਖੀਜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵਿਸ਼ਾਲ ਅਭਿਆਨ ਦੇਸ਼ ਭਰ ਵਿਚ 1500 ਤੋਂ ਵੱਧ ਸਥਾਨਾਂ ’ਤੇ ਇਕੋ ਸਮੇਂ ’ਤੇ ਆਯੋਜਿਤ ਕੀਤਾ ਜਾ ਜਾਵੇਗਾ। ਇਸ ਤਰਾਂ ਵਿਆਪਕ ਪੱਧਰ ’ਤੇ ਕੀਤਾ ਗਿਆ ਇਹ ਯਤਨ ਇਤਿਹਾਸਿਕ ਬਣ ਜਾਵੇਗਾ ਜੋ ਪਾਣੀ ਦੀ ਸੰਭਾਲ ਤੇ ਸਫਾਈ ਦੇ ਸੰਦੇਸ਼ ਨੂੰ ਸਮਾਜ ਦੇ ਹਰੇਕ ਵਰਗ ਤੱਕ ਪ੍ਰਭਾਵਸ਼ਾਲੀ ਰੂਪ ਨਾਲ ਪਹੁੰਚਾਏਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਪੂਰਥਲਾ ਜ਼ੋਨ ਦੇ ਜ਼ੋਨਲ ਇੰਚਾਰਜ ਗੁਲਸ਼ਨ ਲਾਲ ਆਹੂਜਾ ਨੇ ਦੱਸਿਆ ਕਿ ਇਸੇ ਲੜੀ ਵਿਚ ਸਥਾਨਕ ਗੋਲਡਨ ਐਵੀਨਿਊ ਸਥਿਤ ਸੰਤ ਨਿਰੰਕਾਰੀ ਸਤਸੰਗ ਭਵਨ ਕਪੂਰਥਲਾ ਤੇ ਇਸ ਦੇ ਆਲੇ-ਦੁਆਲੇ ਤੇ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸ਼ਾਲੀਮਾਰ ਬਾਗ ਵਿਚ ਲਗਾਏ ਗਏ ਜੰਗਲ ਦੀ ਸਾਫ਼ ਸਫ਼ਾਈ ਦਾ ਅਭਿਆਨ 22 ਫਰਵਰੀ ਐਤਵਾਰ ਨੂੰ ਸਵੇਰੇ 8 ਵਜੇ ਤੋਂ ਚਲਾਇਆ ਜਾਏਗਾ। ਇਸ ਪਹਿਲ ਦਾ ਮੁੱਖ ਉਦੇਸ਼ ਸਮਾਜ ਨੂੰ ਇਹ ਦੱਸਣਾ ਹੈ ਕਿ ਪਾਣੀ ਕੋਈ ਸਰੋਤ ਨਹੀਂ ਸਗੋਂ ਜੀਵਨ ਦਾ ਅਧਾਰ ਤੇ ਪ੍ਰਮਾਤਮਾ ਦੀ ਅਣਮੁੱਲੀ ਦੇਣ ਹੈ, ਜਿਸ ਦੀ ਰੱਖਿਆ ਕਰਨਾ ਹਰੇਕ ਇਨਸਾਨ ਦਾ ਨੈਤਿਕ ਕਰਤੱਵ ਹੈ। ਸੰਤ ਨਿਰੰਕਾਰੀ ਮਿਸ਼ਨ ਨੇ ਬਾਬਾ ਹਰਦੇਵ ਸਿੰਘ ਦੀਆਂ ਪ੍ਰੇਰਣਾਦਾਈਕ ਸਿੱਖਿਆਵਾਂ ਨੂੰ ਆਪਣਾਉਂਦੇ ਹੋਏ ਸਾਲ 2023 ਵਿਚ ਭਾਰਤ ਸਰਕਾਰ ਦੇ ਸਹਿਯੋਗ ਨਾਲ ਮਿਲਕੇ ਪ੍ਰੋਜੈਕਟ ਅਮ੍ਰਿਤ ਸ਼ੁਰੂ ਕੀਤਾ ਗਿਆ ਸੀ। ਇਹ ਪਾਣੀ ਬਚਾਉਣ ਦੀ ਪਹਿਲ ਕਿਸੇ ਇਕ ਦਿਨ ਜਾਂ ਅਭਿਆਨ ਤੱਕ ਸੀਮਤ ਨਾ ਰੱਖ ਕੇ ਉਸ ਨੂੰ ਜੀਵਨ ਸ਼ੈਲੀ, ਸੰਸਕਾਰ ਤੇ ਸੇਵਾ ਭਾਵ ਦੇ ਰੂਪ ਵਿਚ ਪ੍ਰਗਟ ਕਰਨ ਦੀ ਪ੍ਰੇਰਣਾ ਦਿੰਦਾ ਹੈ, ਜਿਥੇ ਸਵੱਛ ਜਲ-ਸਵੱਛ ਮਨ ਤੇ ਸਵੱਛ ਸਮਾਜ ਦਾ ਨਿਰਮਾਣ ਸੱਭਵ ਹੋ ਸਕੇ। ਸਤਿਗੁਰੂ ਮਾਤਾ ਜੀ ਦਾ ਸੰਦੇਸ਼ ਹਮੇਸ਼ਾ ਇਹੀ ਰਿਹਾ ਹੈ ਕਿ ਅਸੀਂ ਇਸ ਧਰਤੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਹੋਰ ਸੁੰਦਰ, ਸਾਫ ਤੇ ਸੰਤੁਲਿਤ ਰੂਪ ਵਿਚ ਬਚਾਅ ਕੇ ਰੱਖੀਏ । ‘ਸਵੱਛ-ਜਲ, ਸਵੱਛ-ਮਨ’ ਉਸੇ ਪਾਵਨ ਸੰਕਲਪ ਦਾ ਪ੍ਰਤੀਕ ਹੈ ਜੋ ਮਨੁੱਖ ਨੂੰ ਕੁਦਰਤ, ਸਮਾਜ ਤੇ ਆਤਮਾ ਨਾਲ ਜੋੜਦੇ ਹੋਏ, ਦਇਆ, ਸੰਤੁਲਿਤ ਤੇ ਸਦਭਾਵਨਾ ਨਾਲ ਭਰੇ ਭਵਿੱਖ ਵੱਲ ਮਾਰਗਦਰਸ਼ਨ ਕਰਦਾ ਹੈ।