ਨਿਰਮਲ ਸਿੰਘ ਸ਼ੇਰਪੁਰ ਸੱਧਾ ਦੇ ਜੀਜਾ ਜੀ ਦਾ ਦੇਹਾਂਤ
ਨਿਰਮਲ ਸਿੰਘ ਸ਼ੇਰਪੁਰ ਸੱਧਾ ਦੇ ਜੀਜਾ ਜੀ ਬਲਕਾਰ ਸਿੰਘ ਨਸੀਰੇਵਾਲ ਦਾ ਦੇਹਾਂਤ, ਇਲਾਕੇ ‘ਚ ਸੋਗ ਦੀ ਲਹਿਰ
Publish Date: Tue, 28 Apr 2026 10:13 PM (IST)
Updated Date: Tue, 28 Apr 2026 10:16 PM (IST)

30 ਅਪ੍ਰੈਲ ਨੂੰ ਅੰਤਿਮ ਅਰਦਾਸ ਤੇ ਪਾਠ ਦੇ ਭੋਗ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਪਿੰਡ ਨਸੀਰੇਵਾਲ ਦੇ ਵਸਨੀਕ ਬਲਕਾਰ ਸਿੰਘ ਦਾ ਬੀਤੇ ਦਿਨੀਂ 21 ਅਪ੍ਰੈਲ ਨੂੰ ਤੜਕਸਾਰ ਸਵੇਰੇ ਦਿਲ ਦੇ ਦੌਰੇ ਕਾਰਨ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੀ ਬੇਵਕਤੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਵ. ਬਲਕਾਰ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਦੇ ਜੀਜਾ ਜੀ ਸਨ। ਉਹ ਆਪਣੇ ਪਿੱਛੇ ਪਤਨੀ ਲਖਵੀਰ ਕੌਰ ਤੇ ਦੋ ਬੱਚੀਆਂ ਤੇ ਪਰਿਵਾਰ ਨੂੰ ਰੋਂਦਿਆਂ-ਕੁਰਲਾਉਂਦਿਆਂ ਛੱਡ ਗਏ ਹਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਜਿਵੇਂ ਕਿ ਜਥੇਦਾਰ ਬਲਦੇਵ ਸਿੰਘ ਕਲਿਆਣ, ਤਰਸੇਮ ਪੀਟਰ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੱਲ, ਕੁਲਵਿੰਦਰ ਸਿੰਘ ਭੰਡਾਲ ਬੇਟ, ਅਮਰਜੀਤ ਸਿੰਘ ਜਵਾਲਾਪੁਰ, ਮੁਕੰਦ ਸਿੰਘ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਧਰਮਿੰਦਰ ਸਿੰਘ, ਹੰਸਾਂ ਸਿੰਘ ਮੂੰਡੀ, ਕਸ਼ਮੀਰਾ ਸਿੰਘ ਭੰਡਾਲ, ਗੁਰਦੀਪ ਸਿੰਘ ਨਬੀਪੁਰ, ਪਿਆਰਾ ਸਿੰਘ ਭੰਡਾਲ ਤੇ ਮਾਸਟਰ ਤਜਿੰਦਰ ਸਿੰਘ ਆਦਿ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪਰਿਵਾਰ ਵੱਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ 30 ਅਪ੍ਰੈਲ ਦਿਨ ਵੀਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਪਿੰਡ ਨਸੀਰੇਵਾਲ ਵਿਖੇ ਹੋਵੇਗੀ।