ਨੀਤੀ ਆਯੋਗ ਤੇ ਕੇਂਦਰੀ ਵਾਟਰ ਕਮਿਸ਼ਨ ਦੀ ਟੀਮ ਵੱਲੋਂ ਕਪੂਰਥਲਾ ਦਾ ਦੌਰਾ
ਨੀਤੀ ਆਯੋਗ ਤੇ ਕੇਂਦਰੀ ਵਾਟਰ ਕਮਿਸ਼ਨ ਦੀ ਟੀਮ ਵਲੋਂ ਕਪੂਰਥਲਾ ਦਾ ਦੌਰਾ
Publish Date: Wed, 19 Nov 2025 07:25 PM (IST)
Updated Date: Wed, 19 Nov 2025 07:28 PM (IST)

--ਪਿੰਡਾਂ ਵਿਚ ਮੀਂਹ ਦੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਨੀਤੀ ਆਯੋਗ ਅਤੇ ਕੇਂਦਰੀ ਵਾਟਰ ਕਮਿਸ਼ਨ ਦੀ ਟੀਮ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਦਾ ਦੌਰਾ ਕਰਕੇ ਪਿੰਡਾਂ ਵਿਚ ਮੀਂਹ ਦੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ। ਟੀਮ ਵਿਚ ਨੀਤੀ ਆਯੋਗ ਦੇ ਡਾਇਰੈਕਟਰ ਅਮਿਤ ਵਰਮਾ ਅਤੇ ਕੇਂਦਰੀ ਵਾਟਰ ਕਮਿਸ਼ਨਰ ਦੇ ਡਿਪਟੀ ਡਾਇਰੈਕਟਰ ਬ੍ਰਿਜੇਸ਼ ਸਿੰਘ ਸਤਿਆਲ ਸ਼ਾਮਲ ਸਨ। ਉਨ੍ਹਾਂ ਡਿਪਟੀ ਕਮਿਸ਼ਨਰ ਕਪੂਰਥਲ਼ਾ ਅਮਿਤ ਕੁਮਾਰ ਪੰਚਾਲ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਪੂਰਥਲ਼ਾ ਜ਼ਿਲ੍ਹੇ ਦੇ ਪਿੰਡਾਂ ਬਿਜਲੀ ਨੰਗਲ, ਡੱਲਾ, ਹਮੀਰਾ, ਮਸੀਤਾਂ, ਨੱਥੂ ਚਾਹਲ ਦਾ ਦੌਰਾ ਕਰਕੇ ਪਾਣੀ ਦੀ ਸਾਂਭ-ਸੰਭਾਲ ਲਈ ਬਣਾਏ ਗਏ ਪ੍ਰਾਜੈਕਟਾਂ ਦਾ ਜਾਇਜ਼ਾ ਲਿ । ਨੀਤੀ ਉਦਯੋਗ ਦੇ ਡਾਇਰੈਕਟਰ ਅਮਿਤ ਵਰਮਾ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਘਟਣ ਦੇ ਮੱਦੇਨਜ਼ਰ ਮੀਂਹ ਦੇ ਪਾਣੀ ਦੀ ਸਾਂਭ-ਸੰਭਾਲ ਸਭ ਤੋਂ ਅਹਿਮ ਹੈ, ਜਿਸ ਲਈ ਨੀਤੀ ਉਦਯੋਗ ਵੱਲੋਂ ਦੇਸ਼ ਭਰ ਵਿਚ ਅਜਿਹੇ ਪ੍ਰਾਜੈਕਟਾਂ ਨੂੰ ਪਹਿਲ ਦੇ ਆਧਾਰ ‘ਤੇ ਨੀਤੀ ਨਿਰਮਾਣ ਦਾ ਹਿੱਸਾ ਬਣਾਇਆ ਗਿਆ ਹੈ। ਕੇਂਦਰੀ ਵਾਟਰ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਤਹਿਤ ਜਨਭਾਗੀਦਾਰੀ ਲਈ ਜ਼ਮੀਨੀ ਪੱਧਰ ‘ਤੇ ਪਾਣੀ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੇ ਪਿੰਡਾਂ ਵਿਚ ਪਾਣੀ ਦੀ ਸਾਂਭ-ਸੰਭਾਲ ਲਈ ਅਨੇਕਾਂ ਪ੍ਰਾਜੈਕਟ ਲਾਗੂ ਕੀਤੇ ਗਏ ਹਨ, ਜੋਕਿ ਸਫਲਤਾਪੂਰਵਕ ਚੱਲ ਰਹੇ ਹਨ। ਇਸ ਮੌਕੇ ਐੱਸਡੀਓ ਇਰੀਗੇਸ਼ਨ ਖੁਸ਼ਵਿੰਦਰ ਸਿੰਘ ਤੇ ਸੁਪਰਡੈਂਟ ਸਾਹਿਲ ਓਬਰਾਏ ਵੀ ਹਾਜ਼ਰ ਸਨ। ਕੈਪਸ਼ਨ : 19ਕੇਪੀਟੀ10