ਚੱਢਾ ਭਾਜਪਾ ਯੁਵਾ ਮੋਰਚਾ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਬਣੇ ਨਿਿਤਨ ਚੱਢਾ ਬਣੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ
Publish Date: Fri, 16 Oct 2026 06:50 PM (IST)
Updated Date: Fri, 16 Oct 2026 06:54 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਫਗਵਾੜਾ ਦੇ ਨਿਤਿਨ ਚੱਢਾ ਨੂੰ ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੁਮੋ) ਦਾ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਿਤਿਨ ਚੱਢਾ ਨੇ ਭਾਜਪਾ ਤੇ ਯੁਵਾ ਮੋਰਚੇ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਚੱਢਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਰਤੀ ਜਨਤਾ ਯੁਵਾ ਮੋਰਚਾ ਦੇ ਕੌਮੀ ਪ੍ਰਧਾਨ ਡਾ. ਹੇਮੰਤ ਜੋਸ਼ੀ, ਪੰਜਾਬ ਪ੍ਰਧਾਨ ਅਨੁਜ ਖੋਸਲਾ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਹਿਯੋਗ ਤੇ ਮਾਰਗਦਰਸ਼ਨ ਹਮੇਸ਼ਾ ਅਹਿਮ ਰਿਹਾ ਹੈ। ਪਾਰਟੀ ਵੱਲੋਂ ਪ੍ਰਗਟਾਏ ਗਏ ਭਰੋਸੇ ’ਤੇ ਖਰਾ ਉਤਰਨ ਲਈ ਉਹ ਹਰ ਸੰਭਵ ਯਤਨ ਕਰਨਗੇ। ਨਿਤਿਨ ਚੱਢਾ ਨੇ ਕਿਹਾ ਕਿ ਬਤੌਰ ਜ਼ਿਲ੍ਹਾ ਪ੍ਰਧਾਨ ਉਹ ਵੱਧ ਤੋਂ ਵੱਧ ਨੌਜਵਾਨਾ ਨੂੰ ਸੰਗਠਨ ਦੇ ਨਾਲ ਜੋੜਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਰਾਹੁਲ ਗਾਂਧੀ ਤੇ ਵਿਰੋਧੀ ਧਿਰਾਂ ਵੱਲੋਂ ਜ਼ੈੱਨ-ਜੀ ਨੂੰ ਵਰਗਲਾਉਣ ਤੇ ਭਾਰਤ ਵਿੱਚ ਬੰਗਲਾਦੇਸ਼ ਦੀ ਤਰ੍ਹਾਂ ਰਿਜੀਮ ਬਦਲਣ ਦੀ ਹਰ ਸਾਜਿਸ਼ ਨੂੰ ਭਾਜਯੁਮੋ ਦੇ ਪੰਜਾਬ ਪ੍ਰਧਾਨ ਅਨੁਜ ਖੋਸਲਾ ਦੀ ਅਗਵਾਈ ਹੇਠ ਨਾਕਾਮ ਕੀਤੀ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ ਤੇ ਨੌਜਵਾਨਾਂ ਦੀ ਆਵਾਜ਼ ਨੂੰ ਪਾਰਟੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਵਚਨਬੱਧ ਹਨ।