ਸਰਕਾਰੀ ਕਾਲਜ ਦੇ ਬੀਏ (ਇਤਿਹਾਸ) ਦਾ ਨਤੀਜਾ ਰਿਹਾ ਸ਼ਾਨਦਾਰ
ਨ.ਜ.ਸ.ਅ. ਸਰਕਾਰੀ ਕਾਲਜ ਦੇ ਬੀ.ਏ. ਪਹਿਲੇ ਸਮੈਸਟਰ ਦਾ ਇਤਿਹਾਸ ਵਿਸ਼ੇ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Mon, 20 Apr 2026 10:01 PM (IST)
Updated Date: Mon, 20 Apr 2026 10:03 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਨਵਾਜ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਇਤਿਹਾਸ ਵਿਭਾਗ ਦੇ ਬੀਏ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜਾਰੀ ਕੀਤੇ ਗਏ ਨਤੀਜਿਆਂ ਵਿਚੋਂ ਏ ਗਰੇਡ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਮੈਡਮ ਸਕਿੰਦਰ ਕੌਰ ਨੇ ਇਸ ਸ਼ਾਨਦਾਰ ਸਫਲਤਾ ਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਤੇ ਉਤਸ਼ਾਹਿਤ ਕੀਤਾ ਗਿਆ ਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਗਈ। ਵਿਦਿਆਰਥਣਾਂ ਜਾਨਵੀ ਤੇ ਖੁਸ਼ਦੀਪ, ਰਾਜਵਿੰਦਰ ਕੌਰ ਤੇ ਖੁਸ਼ੀ ਨੇ ਏ ਗਰੇਡ ਪ੍ਰਾਪਤ ਕੀਤਾ ਹੈ। ਇਸ ਮੌਕੇ ਇਤਿਹਾਸ ਵਿਭਾਗ ਦੇ ਮੁਖੀ ਸ਼੍ਰੀਮਤੀ ਰਸ਼ਮੀ ਵਿਰਕ, ਡਾ. ਅੰਮ੍ਰਿਤ ਕੌਰ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।