ਕੋਈ ਵੀ ‘ਆਪ’ ਆਗੂ ਚਾਈਨਾ ਡੋਰ ਵੇਚਣ ਵਾਲੇ ਦੇ ਪਿੱਛੇ ਨਹੀਂ ਜਾਵੇਗਾ
ਕੋਈ ਵੀ ਆਪ ਆਗੂ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰ ਦੇ ਪਿੱਛੇ ਨਹੀਂ ਜਾਵੇਗਾ : ਆਪ ਆਗੂ
Publish Date: Thu, 15 Jan 2026 09:22 PM (IST)
Updated Date: Thu, 15 Jan 2026 09:24 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ
ਨਡਾਲਾ : ਪੁਲਿਸ ਵੱਲੋਂ ਜੇਕਰ ਕਿਸੇ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰ ਨੂੰ ਕਾਬੂ ਕੀਤਾ ਜਾਂਦਾ ਹੈ ਤਾਂ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਉਸਦੇ ਹੱਕ ਵਿਚ ਨਹੀਂ ਆਵੇਗਾ। ਇਹ ਗੱਲ ਪ੍ਰਵਾਸੀ ਭਾਰਤੀ ਦਲਵਿੰਦਰ ਸਿੰਘ ਜਰਮਨੀ, ਬਾਦਲ ਕੁਮਾਰ, ਆਪ ਯੂਥ ਕੋਆਰਡੀਨੇਟਰ ਸੰਦੀਪ ਕੁਮਾਰ ਲੈਬ ਵਾਲੇ ਅਤੇ ਲੱਖਾ ਲਹੌਰੀਆ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤੀ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਆਪਣਾ ਕੰਮ ਕਰੇਗਾ ਤੇ ਕਿਸੇ ਵੀ ਕੀਮਤ ’ਤੇ ਅਜਿਹੇ ਕਾਨੂੰਨ ਤੋੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 'ਆਪ' ਦੇ ਕਿਸੇ ਵੀ ਆਗੂ ਵੱਲੋਂ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਦੇ ਪਿੱਛੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਕਾਰਨ ਬੇਗੁਨਾਹ ਲੋਕਾਂ ਅਤੇ ਪੰਛੀਆਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ, ਜੋ ਬਿਲਕੁਲ ਅਸਹਿਨਸ਼ੀਲ ਹੈ। ਇਸ ਗੰਭੀਰ ਮੁੱਦੇ ’ਤੇ ਸਰਕਾਰ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ। 'ਆਪ ਆਗੂਆਂ' ਨੇ ਦੋਹਰਾਇਆ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਵੀ ਛੂਟ ਨਹੀਂ ਦਿੱਤੀ ਜਾਵੇਗੀ।