ਅਮਨਜੋਤ ਵਾਲੀਆ, ਕਪੂਰਥਲਾ

ਜ਼ਿਲ੍ਹੇ ਲਈ ਅੱਜ ਰਾਹਤ ਦੀ ਖ਼ਬਰ ਰਹੀ ਕਿ ਐਤਵਾਰ ਨੂੰ ਕੋਰੋਨਾ ਦਾ ਕੋਈ ਵੀ ਮਰੀਜ਼ ਨਹੀਂ ਆਇਆ ਤੇ ਨਾ ਹੀ ਕਿਸੇ ਮਰੀਜ਼ ਦੀ ਮੌਤ ਹੋਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਇਸ ਸਮੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ 17728 ਹੈ, ਜਿਨ੍ਹਾਂ 'ਚੋਂ 18 ਐਕਟਿਵ ਮਾਮਲੇ ਹਨ, ਜਦਕਿ 17158 ਮਰੀਜ਼ ਠੀਕ ਹੋ ਚੁੱਕੇ ਹਨ। ਅੱਜ 6 ਹੋਰ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ । ਅੱਜ ਆਈ ਰਿਪੋਰਟ 'ਚ 1149 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ । ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਜ਼ਿਲ੍ਹੇ ਦੇ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ, ਭੁਲੱਥ, ਬੇਗੋਵਾਲ, ਪਾਂਸ਼ਟਾ, ਿਢਲਵਾਂ, ਫੱਤੂਢੀਂਗਾ, ਕਾਲਾ ਸੰਿਘਆਂ ਆਦਿ ਖੇਤਰਾਂ ਵਿਚੋਂ 1130 ਸੈਂਪਲ ਲੈ ਕੇ ਜਾਂਚ ਲਈ ਭੇਜੇ ਹਨ।