ਅਮਨਜੋਤ ਸਿੰਘ ਵਾਲੀਆ, ਕਪੂਰਥਲਾ

ਜ਼ਿਲ੍ਹੇ 'ਚ ਮੰਗਲਵਾਰ ਨੂੰ ਕੋਰੋਨਾ ਕਾਰਨ ਕਿਸੇ ਦੀ ਵੀ ਮੌਤ ਨਹੀਂ ਹੋਈ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ ਹੈ। ਉਥੇ ਹੀ 4 ਨਵੇਂ ਮਾਮਲੇ ਆਉਣ ਕਾਰਨ ਕੋਰੋਨਾ ਪੀੜਤਾਂ ਦੀ ਗਿਣਤੀ 17,734 ਤਕ ਪੁੱਜ ਗਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੰਗਲਵਾਰ ਨੂੰ ਸੈਂਪਲਾਂ ਦੀ ਆਈ ਰਿਪੋਰਟ 'ਚ 4 ਨਵੇਂ ਪਾਜ਼ੇਟਿਵ ਮਾਮਲੇ ਆਉਣ ਕਾਰਨ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 17,734 ਤਕ ਪੁੱਜ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ 23 ਐਕਟਿਵ ਕੇਸ ਚੱਲ ਰਹੇ ਹੈ। ਉਥੇ ਹੀ ਹੁਣ ਤਕ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 17,159 ਤਕ ਪੁੱਜ ਗਈ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵੱਲੋਂ 570 ਸੈਂਪਲਾਂ ਦੀ ਰਿਪੋਰਟ ਆਈ। ਜਿਨ੍ਹਾਂ 'ਚ 545 ਨੈਗੇਟਿਵ ਤੇ 25 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ। ਪ੍ਰਰਾਈਵੇਟ ਲੈਬਾਂ 'ਤੇ ਕੀਤੇ ਗਏ ਟੈਸਟਾਂ 'ਚ 4 ਕੋਰੋਨਾ ਪੀੜਤ ਪਾਏ ਗਏ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਕਪੂਰਥਲਾ 'ਚ 1727 ਲੋਕਾਂ ਨੂੰ ਕੋਰੋਨਾ ਸੈਂਪਲ ਲਏ ਗਏ। ਜਿਨ੍ਹਾਂ 'ਚ ਕਪੂਰਥਲਾ ਵਿਚ 267, ਫਗਵਾੜਾ 'ਚ 331, ਭੁਲੱਥ 'ਚ 34, ਸੁਲਤਾਨਪੁਰ ਲੋਧੀ 'ਚ 106, ਬੇਗੋਵਾਲ 'ਚ 127, ਿਢੱਲਵਾਂ 'ਚ 172, ਕਾਲ਼ਾ ਸੰਿਘਆ 'ਚ 134, ਫੱਤੂਢੀਂਗਾ 'ਚ 237, ਪਾਂਛਟਾ 'ਚ 243 ਤੇ ਟਿੱਬਾ 'ਚ 76 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ। ਜਿਨ੍ਹਾਂ ਦੀ ਰਿਪੋਰਟ ਬੁੱਧਵਾਰ ਨੂੰ ਆਉਣ ਦੀ ਸੰਭਾਵਨਾ ਹੈ।