ਕਾਲਜ ’ਚ ਐੱਨਐੱਸਐੱਸ ਦਿਵਸ ਮਨਾਇਆ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਕਾਲਾ ਸੰਘਿਆਂ ਵਿਖੇ ਐਨ.ਐਸ.ਐਸ ਦਿਵਸ ਮਨਾਇਆ
Publish Date: Tue, 29 Sep 2026 08:35 PM (IST)
Updated Date: Tue, 29 Sep 2026 08:36 PM (IST)
ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆਂ : ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਕਾਲਾ ਸੰਘਿਆਂ ਵਿਖੇ ਪ੍ਰਿੰਸੀਪਲ ਬਲਜਿੰਦਰ ਕੌਰ ਸਚਦੇਵਾ ਦੀ ਅਗਵਾਈ ਹੇਠ ਐੱਨਐੱਸਐੱਸ ਤੇ ਰੈੱਡ ਰਿਬਨ ਵਿਭਾਗ ਵੱਲੋਂ ਐੱਨਐੱਸਐੱਸ ਦਿਵਸ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਪ੍ਰੋਗਰਾਮ ਦਾ ਮੂਲ ਮਨੋਰਥ ਵਿਦਿਆਰਥੀਆਂ ਅੰਦਰ ਸਮਾਜ ਸੇਵਾ ਪ੍ਰਤੀ ਰੁਚੀ ਪੈਦਾ ਕਰਨਾ ਤੇ ਆਪਣੀ ਜੀਵਨ ਸ਼ੈਲੀ ਨੂੰ ਸਹੀ ਢੰਗ ਨਾਲ ਨਿਖਾਰਨਾ ਰਿਹਾ। ਇਸ ਮੌਕੇ ਪ੍ਰਿੰਸੀਪਲ ਬਲਜਿੰਦਰ ਕੌਰ ਸਚਦੇਵਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਕਿਹਾ ਕਿ ਐੱਨਐੱਸਐੱਸ ਦਾ ਉਦੇਸ਼ ਹੀ ਨਿਰਸਵਾਰਥ ਭਾਵਨਾ ਨਾਲ ਦੇਸ਼ ਤੇ ਸਮਾਜ ਦੀ ਸੇਵਾ ਕਰਨਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਤੇ ਵਾਤਾਵਰਨ ਦੀ ਸੰਭਾਲ ਰੱਖਣ ਪ੍ਰਤੀ ਜਾਗਰੂਕ ਕੀਤਾ। ਉਨਾਂ ਨੇ ਐੱਨਐੱਸਐੱਸ ਵਿਭਾਗ ਵੱਲੋਂ ਕਰਵਾਏ ਜਾਂਦੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋਗਰਾਮ ਇੰਚਾਰਜ ਡਾ. ਕੁਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਐੱਨਐੱਸਐੱਸ ਦਾ ਮੂਲ ਟੀਚਾ ਸਵੈ ਇੱਛਾ ਰਾਹੀਂ ਸਮਾਜ ਦੀ ਸੇਵਾ ਕਰਨ ਨਾਲ ਚਰਿਤਰ ਤੇ ਸ਼ਖਸ਼ੀਅਤ ਦਾ ਵਿਕਾਸ ਕਰਨਾ ਰਿਹਾ ਹੈ। ਵਿਦਿਆਰਥੀਆਂ ਨੇ ਵੀ ਸਮਾਜ ਸੇਵਾ ਕਰਨ ਦਾ ਅਤੇ ਵਾਤਾਵਰਨ ਦੀ ਸੰਭਾਲ ਰੱਖਣ ਅਤੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦਾ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਕਾਲਜ ਸਟਾਫ਼ ਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।