ਪੋਸ਼ਣ ਤੇ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਐੱਨਐੱਸਐੱਸ ਵਿਭਾਗ ਵੱਲੋਂ ਪੋਸ਼ਣ ਅਤੇ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ ਅਤੇ ਬਾਡੀ ਚੈੱਕਅੱਪ ਕੈਂਪ ਦਾ ਆਯੋਜਨ
Publish Date: Sun, 01 Nov 2026 07:37 PM (IST)
Updated Date: Sun, 01 Nov 2026 07:38 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵਿਖੇ ਐੱਨਐੱਸਐੱਸ ਵਿਭਾਗ ਵੱਲੋਂ ਪੋਸ਼ਣ ਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੈਮੀਨਾਰ ਤੇ ਬਾਡੀ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੇ ਸਟਾਫ਼ ਨੂੰ ਸੰਤੁਲਿਤ ਖੁਰਾਕ, ਚੰਗੇ ਪੋਸ਼ਣ ਤੇ ਸਿਹਤਮੰਦ ਜੀਵਨਸ਼ੈਲੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਮੁੱਖ ਬੁਲਾਰੇ ਵਜੋਂ ਕੈਪਟਨ ਚਰਨਜੀਤ ਸਿੰਘ ਨੇ ਸ਼ਿਰਕਤ ਕੀਤੀ। ਉਹ ਭਾਰਤੀ ਹਵਾਈ ਸੈਨਾ ਵਿੱਚ ਸਾਬਕਾ ਫਲਾਈਟ ਕਮਾਂਡਰ ਰਹਿ ਚੁੱਕੇ ਹਨ ਤੇ ਪਿਛਲੇ 25 ਸਾਲਾਂ ਤੋਂ ਵੈੱਲਨੈੱਸ ਤੇ ਲਾਈਫਸਟਾਈਲ ਕੋਚ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਇਲਾਵਾ ਉਹ ਆਪਣੀ ਸੰਸਥਾ ’ਚ ਭਾਰਤ ਦੇ ਨੰਬਰ ਇੱਕ ਕੋਚ ਤੇ ਵਿਸ਼ਵ ਦੇ ਚੋਟੀ ਦੇ 10 ਕੋਚਾਂ ਵਿੱਚ ਸ਼ੁਮਾਰ ਹਨ। ਉਨ੍ਹਾਂ ਨੇ ਚੰਗੇ ਪੋਸ਼ਣ ਦੇ ਸਰੀਰਕ ਤੇ ਮਾਨਸਿਕ ਸਿਹਤ ਉੱਤੇ ਪੈਣ ਵਾਲੇ ਸਕਾਰਾਤਮਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਬਾਡੀ ਚੈੱਕਅੱਪ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ਼ ਦੇ ਸਰੀਰਕ ਸਿਹਤ ਨਾਲ ਸਬੰਧਤ ਵੱਖ-ਵੱਖ ਮਾਪਦੰਡਾਂ ਦੀ ਜਾਂਚ ਕੀਤੀ ਗਈ। ਇਸ ਕੈਂਪ ਰਾਹੀਂ ਹਾਜ਼ਰੀਨ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਐੱਨਐੱਸਐੱਸ ਯੂਨਿਟ-1 ਦੇ ਪ੍ਰੋਗਰਾਮ ਅਫ਼ਸਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਸਿਹਤ ਤੇ ਪੋਸ਼ਣ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਐੱਨਐੱਸਐੱਸ ਯੂਨਿਟ-2 ਦੇ ਪ੍ਰੋਗਰਾਮ ਅਫ਼ਸਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਸਿਹਤਮੰਦ ਨੌਜਵਾਨ ਹੀ ਮਜ਼ਬੂਤ ਸਮਾਜ ਤੇ ਦੇਸ਼ ਦੀ ਨੀਂਹ ਹੁੰਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਸਿਹਤ ਤੇ ਪੋਸ਼ਣ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।