ਨੰਬਰਦਾਰ ਦਰਸ਼ਨ ਸਿੰਘ ਪੰਜ ਤੱਤਾਂ ’ਚ ਵਿਲੀਨ ਨੰਬਰਦਾਰ ਦਰਸ਼ਨ ਸਿੰਘ ਪੰਜ ਤੱਤਾਂ ’ਚ ਵਿਲੀਨ, ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
Publish Date: Sun, 30 Aug 2026 07:40 PM (IST)
Updated Date: Sun, 30 Aug 2026 07:43 PM (IST)
ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਇਲਾਕੇ ਦੀਆਂ ਪ੍ਰਮੁੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਹੋਈਆਂ ਸ਼ਾਮਲ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਪਿੰਡ ਡਡਵਿੰਡੀ ਦੇ ਸਤਿਕਾਰਯੋਗ ਤੇ ਮਿਲਾਪੜੇ ਸੁਭਾਅ ਵਾਲੇ ਨੰਬਰਦਾਰ ਦਰਸ਼ਨ ਸਿੰਘ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਉਹ ਜਥੇਦਾਰ ਮੁਖਤਿਆਰ ਸਿੰਘ ਡਡਵਿੰਡੀ, ਜ਼ਿਲ੍ਹਾ ਪ੍ਰਧਾਨ ਕਪੂਰਥਲਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਗੁਰਨਾਮ ਸਿੰਘ ਤੇ ਹਰਜੀਤ ਸਿੰਘ ਯੂਐੱਸਏ ਦੇ ਪਿਤਾ ਜੀ ਸਨ। ਸਵ. ਨੰਬਰਦਾਰ ਦਰਸ਼ਨ ਸਿੰਘ ਦਾ ਅੱਜ ਪਿੰਡ ਡਡਵਿੰਡੀ ਵਿਖੇ ਗਮਗੀਨ ਮਾਹੌਲ ਵਿੱਚ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ, ਪਿੰਡ ਵਾਸੀਆਂ ਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਨੇ ਉਨ੍ਹਾਂ ਦੇ ਲੋਕਾਂ ਨਾਲ ਪਿਆਰ ਤੇ ਸਤਿਕਾਰ ਭਰੇ ਰਿਸ਼ਤੇ ਦੀ ਗਵਾਹੀ ਦਿੱਤੀ। ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ। ਅੰਤਿਮ ਸੰਸਕਾਰ ਮੌਕੇ ਹਰਜਿੰਦਰ ਸਿੰਘ ਜੱਖੂ, ਦੋਆਬਾ ਜ਼ੋਨ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਬੀਬੀ ਸੁਖਜੀਤ ਕੌਰ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ, ਜਥੇਦਾਰ ਸੁਲੱਖਣ ਸਿੰਘ ਹਲਕਾ ਇੰਚਾਰਜ ਸ਼ਾਹਕੋਟ, ਕੁਲਵਿੰਦਰ ਸਿੰਘ ਢਿੱਲਵਾਂ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸੁਖਜਿੰਦਰ ਸਿੰਘ ਭਾਗਵਾਨਪੁਰ, ਸਰਵਣ ਸਿੰਘ ਬਾਊਪੁਰ, ਪੁਸ਼ਪਿੰਦਰ ਸਿੰਘ ਮੋਮੀ, ਹਰਵਿੰਦਰ ਸਿੰਘ, ਮਾਰਕੀਟ ਕਮੇਟੀ ਸੁਪਰਵਾਈਜ਼ਰ, ਵਿਕਰਮਜੀਤ ਸੁਪਰਵਾਈਜ਼ਰ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਪ੍ਰਧਾਨ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਕਪੂਰਥਲਾ, ਬਲਦੇਵ ਸਿੰਘ ਟੀਟਾ, ਰਣਜੀਤ ਸਿੰਘ ਰਾਣਾ, ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਸਰਪੰਚ ਮਾਮੂਪੁਰ ਹਰਿਆਣਾ, ਹਰਜਿੰਦਰ ਸਿੰਘ ਲਾਡੀ, ਨਰਿੰਦਰ ਸਿੰਘ ਜੈਨਪੁਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕਵਲਨੈਣ ਸਿੰਘ ਕੈਨੀ, ਜਸਵੀਰ ਸਿੰਘ, ਸਾਬਕਾ ਸਰਪੰਚ ਡਡਵਿੰਡੀ, ਸੁਰਜੀਤ ਸਿੰਘ ਭੌਰ, ਬਲਵਿੰਦਰ ਸਿੰਘ ਧਾਲੀਵਾਲ, ਪ੍ਰਦੀਪ ਸਿੰਘ ਅਟਵਾਲ ਜਲੰਧਰੀਏ, ਰਮੇਸ਼ ਡਡਵਿੰਡੀ, ਸਾਬਕਾ ਜ਼ਿਲ੍ਹਾ ਪ੍ਰਧਾਨ, ਸਰਵਣ ਲਾਲ ਸਰਪੰਚ ਡਡਵਿੰਡੀ, ਸਾਬਕਾ ਸਰਪੰਚ, ਹਰਫੂਲ ਸਿੰਘ ਰਾਜੇਵਾਲ, ਸੁਖਜਿੰਦਰ ਸਿੰਘ ਸਾਬੀ, ਸੰਤੋਖ ਸਿੰਘ, ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ, ਮਗਤ ਰਾਮ ਸਰਪੰਚ, ਹਰਦੀਪ ਸਿੰਘ, ਪਰਮਜੀਤ ਸਿੰਘ ਪੰਮਾ, ਜਸਵੀਤ ਸਿੰਘ ਭੌਰ, ਸਾਬਕਾ ਸਰਪੰਚ ਰਣਜੀਤ ਸਿੰਘ, ਜੋਗਾ ਸਿੰਘ, ਬੁੱਕਣ ਸਿੰਘ, ਦਲਜੀਤ ਸਿੰਘ; ਹਰਨੇਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਪਿੰਡ ਵਾਸੀ ਹਾਜ਼ਰ ਰਹੇ।