ਮਾਣਭੱਤਾ ਸ਼ੁਰੂ ਹੋਣ ’ਤੇ ਨੰਬਰਦਾਰਾਂ ਵੱਲੋਂ ਅਧਿਕਾਰੀਆਂ ਦਾ ਧੰਨਵਾਦ
ਮਾਣਭੱਤਾ ਸ਼ੁਰੂ ਹੋਣ ਤੇ ਨੰਬਰਦਾਰਾਂ ਵੱਲੋਂ ਅਧਿਕਾਰੀਆਂ ਦਾ ਧੰਨਵਾਦ
Publish Date: Mon, 23 Feb 2026 08:43 PM (IST)
Updated Date: Mon, 23 Feb 2026 08:46 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਿਛਲੇ ਲੰਮੇ ਸਮੇਂ ਤੋਂ ਨੰਬਰਦਾਰਾਂ ਦਾ ਮਾਣ ਭੱਤਾ ਬੰਦ ਹੋਇਆ ਪਿਆ ਸੀ, ਜਿਸ ਨੂੰ ਅੱਜ ਜਾਰੀ ਕਰਨ ’ਤੇ ਨੰਬਰਦਾਰ ਯੂਨੀਅਨ ਰਜਿ.643, ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ ਵੱਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਪ੍ਰੈੱਸ ਨਾਲ ਗੱਲਬਾਤ ਦੌਰਾਨ ਪ੍ਰਧਾਨ ਸਾਹਿਬ ਸਿੰਘ ਭੁੱਲਰ ਤੇ ਨੰਬਰਦਾਰ ਮੰਗਲ ਭੱਟੀ ਨੇ ਦੱਸਿਆ ਕਿ ਅੱਜ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਨੰਬਰਦਾਰਾਂ ਨੂੰ ਮਾਣਭੱਤਾ ਦੇਣਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੌਰਵ ਬਾਂਸਲ, ਬਿੱਲ ਕਲਰਕ ਅਮਨ ਸ਼ਰਮਾ ਤੇ ਸੌਰਭ ਕੁਮਾਰ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦਾ ਇਹ ਮਾਣਭੱਤਾ ਬੜੇ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ, ਜਿਸ ਨੂੰ ਜਾਰੀ ਕਰਨ ਲਈ ਪਿਛਲੇ ਲੰਮੇ ਸਮੇਂ ਤੋਂ ਨੰਬਰਦਾਰਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ। ਨੰਬਰਦਾਰਾਂ ਦੀ ਪੁਰਜ਼ੋਰ ਮੰਗ ਨੂੰ ਵੇਖਦਿਆਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਮਾਣਭੱਤਾ ਜਾਰੀ ਕੀਤਾ ਗਿਆ, ਜਿਸ ਨਾਲ ਸਮੂਹ ਨੰਬਰਦਾਰਾਂ ਵੱਲੋਂ ਪ੍ਰਸ਼ਾਸਨ ਪ੍ਰਤੀ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਨੰਬਰਦਾਰ ਮੰਗਲ ਸਿੰਘ ਭੱਟੀ ਬੂੜੇਵਾਲ, ਨੰਬਰਦਾਰ ਅਮਰਜੀਤ ਸਿੰਘ ਫ਼ੌਜੀ ਕਲੌਨੀ, ਨੰਬਰਦਾਰ ਕੁਲਦੀਪ ਸਿੰਘ ਸਾਂਗਰਾ, ਨੰਬਰਦਾਰ ਨਿਰਮਲ ਸਿੰਘ ਸ਼ੇਖਮਾਂਗਾ, ਨੰਬਰਦਾਰ ਲਖਵਿੰਦਰ ਸਿੰਘ ਆਹਲੀ ਕਲਾਂ, ਨੰਬਰਦਾਰ ਸੁਖਦੇਵ ਸਿੰਘ ਕਬੀਰਪੁਰ, ਨੰਬਰਦਾਰ ਗੁਰਪ੍ਰੀਤ ਸਿੰਘ ਚੱਕਾ, ਨੰਬਰਦਾਰ ਜੋਬਨਪ੍ਰੀਤ ਹਾਜੀਪੁਰ, ਨੰਬਰਦਾਰ ਹਰਜੀਤ ਸਿੰਘ ਬੂਸਵਾਲ, ਨੰਬਰਦਾਰ ਜੋਗਿੰਦਰ ਕੁਮਾਰ ਬੂਸੋਵਾਲ, ਨੰਬਰਦਾਰ ਹਰਪਾਲ ਸਿੰਘ ਖ਼ੁਰਦਾਂ ਆਦਿ ਹਾਜ਼ਰ ਹਨ।