- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤਮੰਦ ਜੀਵਨ ਦਾ ਹੈ ਆਧਾਰ, ਪੌਸ਼ਟਿਕ ਆਹਾਰ : ਡਾ ਗੁਰਪਾਲ ਸਿੰਘ

ਕੈਪਸ਼ਨ : 2ਕੇਪੀਟੀ32
ਸੀ ਐਚ ਸੀ ਬੇਗੋਵਾਲ ਵਿਖੇ ਮਨਾਏ ਗਏ ਰਾਸ਼ਟਰੀ ਪੋਸ਼ਣ ਹਫਤੇ ਦਾ ਦ੍ਰਿਸ਼ ।
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ
ਬੇਗੋਵਾਲ : ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪ੍ਰਾਸ਼ਰ ਦੇ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪਾਲ ਸਿੰਘ ਦੀ ਅਗਵਾਈ ਹੇਠ ਸੀ ਐੱਚ ਸੀ ਬੇਗੋਵਾਲ ਵਿਖੇ ਰਾਸ਼ਟਰੀ ਪੋਸ਼ਣ ਹਫਤਾ ਮਨਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਕੁਪੋਸ਼ਣ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਲੋਕਾਂ ਨੂੰ ਸੰਤੁਲਿਤ ਖੁਰਾਕ, ਪੋਸ਼ਣ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਮੌਕੇ ਤੇ ਮੌਜੂਦ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਹਰ ਸਾਲ, ਦੁਨੀਆ ਭਰ ਵਿੱਚ 1 ਤੋਂ 7 ਸਤੰਬਰ ਤੱਕ "ਪੋਸ਼ਣ ਹਫ਼ਤਾ" ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਪੋਸ਼ਣ ਦੀ ਮਹੱਤਤਾ ਨੂੰ ਸਮਝਾਇਆ ਜਾ ਸਕੇ ਅਤੇ ਪੋਸ਼ਣ ਨਾਲ ਸਬੰਧਤ ਸਮੱਸਿਆਵਾਂ 'ਤੇ ਧਿਆਨ ਕੇਂਦਰਿਤ ਕੀਤਾ ਜਾ ਸਕੇ । ਅਸੀਂ ਜੋ ਖਾਣਾ ਖਾਂਦੇ ਹਾਂ ਉਹ ਨਾ ਸਿਰਫ਼ ਸਾਡਾ ਪੇਟ ਭਰਦਾ ਹੈ ਸਗੋਂ ਸਾਡੇ ਸਰੀਰ ਨੂੰ ਪੋਸ਼ਣ ਵੀ ਪ੍ਰਦਾਨ ਕਰਦਾ ਹੈ। ਵਿਟਾਮਿਨ, ਖਣਿਜ, ਪ੍ਰੋਟੀਨ, ਕਾਰਬੋਹਾਈਡਰੇਟ ਅਤੇ ਸਿਹਤਮੰਦ ਚਰਬੀ ਨੂੰ ਸਹੀ ਮਾਤਰਾ ਵਿੱਚ ਮਿਲਾਉਣਾ ਬਹੁਤ ਜ਼ਰੂਰੀ ਹੈ। ਇਹ ਸਰੀਰ ਨੂੰ ਊਰਜਾ ਦੇਣ ਅਤੇ ਸਹੀ ਢੰਗ ਨਾਲ ਕੰਮ ਕਰਨ ਵਿੱਚ ਮਦਦ ਕਰਦਾ ਹੈ। ਅੱਜ ਦੇ ਸਮੇਂ ਵਿੱਚ, ਜਿੱਥੇ ਇੱਕ ਪਾਸੇ ਜ਼ਿੰਦਗੀ ਭੱਜ-ਦੌੜ ਵਾਲੀ ਹੁੰਦੀ ਜਾ ਰਹੀ ਹੈ, ਉੱਥੇ ਦੂਜੇ ਪਾਸੇ, ਖਾਣ-ਪੀਣ ਦੀਆਂ ਆਦਤਾਂ ਵਿਗੜ ਰਹੀਆਂ ਹਨ। ਜਿਸ ਕਾਰਨ ਸਰੀਰ ਵਿੱਚ ਕਈ ਤਰ੍ਹਾਂ ਦੇ ਪੋਸ਼ਣ, ਖਾਸ ਕਰਕੇ ਵਿਟਾਮਿਨ ਡੀ, ਬੀ12, ਆਇਰਨ ਅਤੇ ਕੈਲਸ਼ੀਅਮ ਦੀ ਕਮੀ ਹੋ ਰਹੀ ਹੈ।ਜਿੰਨਾ ਸੰਭਵ ਹੋ ਸਕੇ, ਹਰ ਤਰ੍ਹਾਂ ਦੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ, ਤਾਂ ਜੋ ਸਰੀਰ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਟਾਮਿਨ ਜਾਂ ਖਣਿਜ ਦੀ ਕਮੀ ਨਾ ਹੋਵੇ। ਉਨ੍ਹਾਂ ਕਿਹਾ ਕਿ ਨਵਜੰਮੇ ਬੱਚਿਆਂ ਨੂੰ 6 ਮਹੀਨੇ ਤੱਕ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ ਕਿਉਂ ਜੋ ਮਾਂ ਦਾ ਦੁੱਧ ਗੁਣਾ ਨਾਲ ਭਰਪੂਰ ਹੁੰਦਾ ਹੈ। ਇਸ ਮੌਕੇ ਡਾਕਟਰ ਰਾਜਪਾਲ ਸਿੰਘ, ਡਾ ਪਵਨਪ੍ਵੀਤ ਕੌਰ, ਡਾ ਅਮਰਿੰਦਰ ਸਿੰਘ, ਨੀਤੂ ਸਰੋਆ ਬੀਈਈ, ਜਤਿੰਦਰ ਕੌਰ ਆਦਿ ਹਾਜ਼ਰ ਸਨ।