ਵਿਕਾਸ ਕਾਰਜਾਂ ਨੂੰ ਸਮੇਂ ’ਤੇ ਨੇਪਰੇ ਚਾੜ੍ਹਨ ਅਧਿਕਾਰੀ : ਦਲਜੀਤ ਰਾਜੂ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ : ਦਲਜੀਤ ਰਾਜੂ
Publish Date: Sat, 31 Oct 2026 07:31 PM (IST)
Updated Date: Sat, 31 Oct 2026 07:31 PM (IST)
--ਚਾਰੋਂ ਹਲਕਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਆਪ ਆਗੂਆਂ ਵੱਲੋਂ ਲੋਕ ਭਲਾਈ ਦੇ ਕਾਰਜਾਂ ਨੂੰ ਆਖਰੀ ਪੰਕਤੀ ਵਿਚ ਖੜ੍ਹੇ ਲੋਕਾਂ ਤੱਕ ਪਹੁੰਚਾਉਣ ਤੇ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਲਾਕੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ ਦੇ ਤਹਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਕਪੂਰਥਲਾ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਵੀ ਮੌਜੂਦ ਸਨ। ਇਸ ਦੌਰਾਨ ਕਪੂਰਥਲਾ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਕਾਰਜਾਂ, ਲੋਕਾਂ ਦੀਆਂ ਸਮੱਸਿਆਵਾਂ ਲਈ ਵਰਕਰਾਂ ਦੀ ਗੱਲ ਸੁਣਨ ਤੇ ਉਨ੍ਹਾਂ ਨੂੰ ਸਮੇਂ ’ਤੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਗਈ। ਇਸ ਮੌਕੇ ਚਾਰੋਂ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਗਈ ਤੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਲਈ ਕਿਹਾ ਗਿਆ। ਦਲਜੀਤ ਰਾਜੂ ਨੇ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਇੱਕ ਨਿਸ਼ਚਿਤ ਸਮਾਂ-ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਦਲਜੀਤ ਰਾਜੂ ਨੇ ਕਿਹਾ ਕਿ ਆਮ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ, ਸੀਵਰੇਜ, ਗਲੀਆਂ-ਨਾਲੀਆਂ ਤੇ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਉਣ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਵਿਕਾਸ ਕਾਰਜ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ। ਦਲਜੀਤ ਰਾਜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਪੂਰਥਲਾ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਨੂੰ ਸੁਵਿਧਾਵਾਂ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਸਮੂਹ ਅਧਿਕਾਰੀਆਂ ਵੱਲੋਂ ਸਰਗਰਮ ਭੂਮਿਕਾ ਨਿਭਾਉਣੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਵਿੱਚ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਅਧਿਕਾਰੀ ਸਮੇਂ-ਸਮੇਂ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ। ਉਨ੍ਹਾਂ ਨੇ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ। ਆਪਣੇ-ਆਪਣੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ ਧਿਆਨ ਦੇ ਕੇ ਉਨ੍ਹਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇ। ਇਸ ਮੌਕੇ ਕੌਂਸਲਰ ਨਰਿੰਦਰ ਮੰਨਸੂ, ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਕੌਂਸ਼ਲਰ ਸ਼ਮੀਰ ਸ਼ਰਮਾ, ਜਗਜੀਤ ਸਿੰਘ ਬਿੱਟੂ, ਸੋਸ਼ਲ ਮੀਡੀਆ ਵਿੰਗ ਹਲਕਾ ਇੰਚਾਰਜ ਕੁਲਜੀਤ ਸਿੰਘ, ਟਰੇਡ ਵਿੰਗ ਚੇਅਰਮੈਨ ਕੰਵਰ ਇਕਬਾਲ ਸਿੰਘ, ਚੇਅਰਮੈਨ ਰਮਨ ਮਲਹੋਤਰਾ, ਨਸ਼ਾ ਮੁਕਤੀ ਵਿੰਗ ਐਡਵੋਕੇਟ ਦੀਪਿਕਾ ਸ਼ੀਤਲ, ਮਹਿਲਾ ਵਿੰਗ ਸੰਦੀਪ ਕੌਰ, ਐਜੂਕੇਸ਼ਨ ਵਿੰਗ ਕਰਨੈਲ ਸਿੰਘ ਘੁੰਮਣ, ਐੱਸਸੀ ਵਿੰਗ ਵਿਕਾਸ ਸਿੱਧੀ, ਜਗਰੂਪ ਸਿੰਘ, ਰਾਜਪੂਤ ਵਿੰਗ ਸੁਖਦੇਵ ਸਿੰਘ, ਵਰੁਣ ਬੰਗੜ, ਬੰਟੂ ਵਾਲੀਆ, ਸਮਰ ਗੁਪਤਾ, ਬਲਬੀਰ ਠਾਕੁਰ, ਮਿੱਤਲ ਸੁਧੀਰ, ਗੋਰਾ ਹਰਦਾਸਪੁਰੀਆਂ ਆਦਿ ਹਾਜ਼ਰ ਸਨ।