ਆਪਣੇ ਮਨਾਂ |ਚ ਜਗਾਓ ਗਿਆਨ ਦੇ ਦੀਵੇ : ਢੰਡਾ ਦੀਵਾਲੀ ਮੌਕੇ ਆਪਣੇ ਮਨਾਂ ਵਿੱਚ ਜਗਾਓ ਗਿਆਨ ਦੇ ਦੀਵੇ: ਢੰਡਾ
Publish Date: Sat, 07 Nov 2026 07:48 PM (IST)
Updated Date: Sat, 07 Nov 2026 07:50 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਚਹੇੜੂ ਪਿੰਡ ਦੇ ਵਾਰਡ ਨੰਬਰ 2 ਤੋਂ ਪੰਚਾਇਤ ਮੈਂਬਰ ਅਮਰਦੀਪ ਢੰਡਾ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੀਵਾਲੀ ਸਿਰਫ਼ ਘਰਾਂ ਵਿੱਚ ਦੀਵੇ ਜਗਾਉਣ ਦਾ ਹੀ ਤਿਉਹਾਰ ਨਹੀਂ, ਸਗੋਂ ਆਪਣੇ ਮਨਾਂ ਅੰਦਰ ਗਿਆਨ, ਸੱਚਾਈ ਤੇ ਚੰਗੇ ਵਿਚਾਰਾਂ ਦੀ ਰੌਸ਼ਨੀ ਪੈਦਾ ਕਰਨ ਦਾ ਵੀ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਨੂੰ ਆਪਣੇ ਮਨਾਂ ਵਿੱਚ ਗਿਆਨ ਦੇ ਦੀਵੇ ਜਗਾਉਣ ਦੀ ਸਭ ਤੋਂ ਵੱਧ ਲੋੜ ਹੈ, ਤਾਂ ਜੋ ਸਮਾਜ ਵਿੱਚ ਫੈਲ ਰਹੀਆਂ ਬੁਰਾਈਆਂ, ਨਫ਼ਰਤ ਤੇ ਅਗਿਆਨਤਾ ਦੇ ਹਨੇਰੇ ਨੂੰ ਦੂਰ ਕੀਤਾ ਜਾ ਸਕੇ। ਢੰਡਾ ਨੇ ਕਿਹਾ ਕਿ ਦੀਵਾਲੀ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ, ਏਕਤਾ ਤੇ ਮਿਲਵਰਤਣ ਨਾਲ ਰਹਿਣ ਦੀ ਪ੍ਰੇਰਨਾ ਦਿੰਦੀ ਹੈ। ਸਾਨੂੰ ਇਸ ਤਿਉਹਾਰ ਨੂੰ ਖੁਸ਼ੀਆਂ ਤੇ ਉਤਸ਼ਾਹ ਨਾਲ ਮਨਾਉਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਕਰਨ ਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਵੀ ਸਮਝਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਨਾਲ ਜੁੜਨ ਤੇ ਆਪਣੇ ਅੰਦਰ ਚੰਗੇ ਸੰਸਕਾਰ ਪੈਦਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਗਿਆਨ ਹੀ ਮਨੁੱਖ ਦੀ ਅਸਲ ਤਾਕਤ ਹੈ। ਉਨ੍ਹਾਂ ਕਿਹਾ ਕਿ ਆਓ, ਇਸ ਦੀਵਾਲੀ ਮੌਕੇ ਆਪਣੇ ਘਰਾਂ ਦੇ ਨਾਲ-ਨਾਲ ਆਪਣੇ ਮਨਾਂ ਵਿੱਚ ਵੀ ਗਿਆਨ, ਪਿਆਰ ਤੇ ਸਦਭਾਵਨਾ ਦੇ ਦੀਵੇ ਜਗਾਈਏ ਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ।