ਮਹਾਂਸ਼ਿਵਰਾਤਰੀ 'ਤੇ ਵਾਰਡ 3 ਦੀ ਸੰਗਤ ਨੇ ਲੰਗਰ ਲਗਾਇਆ
ਮਹਾਸ਼ਿਵਰਾਤਰੀ ਦੇ ਮੌਕੇ 'ਤੇ ਵਾਰਡ ਨੰਬਰ 3 ਦੀ ਸੰਗਤ ਨੇ ਲੰਗਰ ਲਗਾਇਆ
Publish Date: Tue, 17 Feb 2026 06:49 PM (IST)
Updated Date: Tue, 17 Feb 2026 06:51 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਤੇ ਵਾਰਡ ਨੰਬਰ 3 ਦੀ ਸੰਗਤ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਿੱਸਾ ਲਿਆ ਤੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਗਤ ਵੱਲੋਂ ਇਕ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ, ਜਿਥੇ ਸਾਰੇ ਧਰਮਾਂ ਤੇ ਵਰਗਾਂ ਦੇ ਲੋਕਾਂ ਨੇ ਪਿਆਰ ਨਾਲ ਪ੍ਰਸ਼ਾਦ ਪ੍ਰਵਾਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਆਪਣੇ ਸਾਥੀਆਂ ਸਮੇਤ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ਵਿਚ ਰਾਜੀਵ ਧੀਰ ਨੇ ਸਾਰੇ ਨਾਗਰਿਕਾਂ ਨੂੰ ਮਹਾਂਸ਼ਿਵਰਾਤਰੀ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅਜਿਹੇ ਧਾਰਮਿਕ ਤੇ ਸਮਾਜਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਾ ਤੇ ਸਦਭਾਵਨਾ ਮਜ਼ਬੂਤ ਕਰਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਸੰਗਤ ਦੇ ਪ੍ਰਤੀਨਿਧੀਆਂ ਨੇ ਸਾਰੇ ਮਹਿਮਾਨਾਂ ਤੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮਾਜ ਸੇਵਕ ਹਰੀਸ਼ਪਾਲ ਨਈਅਰ, ਜਤਿੰਦਰ ਸੇਠੀ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਦੀਪਕ ਕੁਮਾਰ ਦੀਪੂ, ਸ਼ਿੰਦਪਾਲ, ਰਿੰਕੂ, ਤੀਰਥਰਾਮ ਧੀਰ, ਜੋਗਿੰਦਰ ਪਾਲ (ਨਿੱਕਾ), ਰਮਨ ਕੁਮਾਰ (ਰਾਮਾ), ਜਤਿਨ ਚੌਧਰੀ, ਰਵੀ ਧੀਰ, ਸੂਰਜ ਧੀਰ (ਅਮਰੀਕਾ), ਹੀਰਾ, ਪ੍ਰੇਮ ਕੁਮਾਰ, ਰਾਜਾ ਧੀਰ, ਅਜੈ ਕਾਂਡਾ, ਹਨੀ ਬਾਬਾ, ਅਮਨ ਸ਼ਰਮਾ, ਰਮਨ ਸ਼ਰਮਾ, ਸਾਗਰ, ਵਿੱਕੀ ਤੇ ਸਮੂਹ ਮੈਂਬਰ ਮੌਜੂਦ ਸਨ।