- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੇਂ ਵਰ੍ਹੇ ਦੀ ਆਮਦ ਮੌਕੇ ਸੰਗਤਾਂ ਨੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ’ਚ ਹਾਜ਼ਰੀ ਭਰੀ

ਪ੍ਰਸਿੱਧ ਰਾਗੀ, ਕਥਾਵਾਚਕ ਅਤੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂੰ ਕਰਵਾਇਆ
ਹਰਵੰਤ ਸਚਦੇਵਾ ਪੰਜਾਬੀ ਜਾਗਰਣ
ਕਪੂਰਥਲਾ : ਪੁਰਾਤਨ ਸਾਲ 2025 ਨੂੰ ਅਲਵਿਦਾ ਅਤੇ ਨਵੇਂ ਵਰ੍ਹੇ 2026 ਨੂੰ ਜੀ ਆਇਆਂ ਕਹਿੰਦਿਆਂ ਸਮੂਹ ਸੰਗਤਾਂ ਨੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਦਸਮੇਸ਼ ਸੇਵਕ ਜਥਾ ਦੇ ਉਪਰਾਲਿਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਮਹਾਨ ਕੀਰਤਨ ਦਰਬਾਰ ਵਿਚ ਵਧ-ਚੜ੍ਹ ਕੇ ਹਾਜ਼ਰੀ ਭਰੀ। ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਪਲਵਿੰਦਰ ਸਿੰਘ ਸਾਰੰਗ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ, ਭਾਈ ਵਰਿਆਮ ਸਿੰਘ ਕਪੂਰ (ਨਿਸ਼ਕਾਮ ਕੀਰਤਨ ਜਥਾ), ਭਾਈ ਤਜਿੰਦਰਪਾਲ ਸਿੰਘ ਅਤੇ ਭਾਈ ਜਸਪਾਲ ਸਿੰਘ ਜਲੰਧਰ ਵਾਲ਼ਿਆਂ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਤੇ ਭਾਈ ਹਰਵਿੰਦਰ ਸਿੰਘ ਪ੍ਰਚਾਰਕ ਨੇ ਕਥਾ-ਵਿਚਾਰਾਂ ਕਰਦਿਆ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਅਤੇ ਕਲਿਆਣਕਾਰੀ ਹੈ। ਸਿਰਫ ਮਨੁੱਖੀ ਮਨ ਨੂੰ ਗੁਰੂ ਪ੍ਰਤੀ ਆਪਣੇ ਵਿਸ਼ਵਾਸ ਅਤੇ ਪਿਆਰ ਦੀ ਹਮੇਸ਼ਾ ਦ੍ਰਿੜਤਾ ਬਣਾਈ ਰੱਖਣੀ ਚਾਹੀਦੀ ਹੈ। ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਆਧਾਰਿਤ ਜੀਵਨ ਜਿਊਣ ਦਾ ਸੁਨੇਹਾ ਦਿੱਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਪਕੇਰੀ ਨਿਸ਼ਠਾ ਰੱਖਣ ਦਾ ਸੁਨੇਹਾ ਦਿੱਤਾ। ਸਟੇਜੀ ਫਰਜ਼ ਨਿਭਾਉਂਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੇ ਸੁਖਾਂਤ ਅਤੇ ਦੁਖਾਂਤ ਵਿਚ ਧੁਰ ਕੀ ਬਾਣੀ ਦਾ ਆਸਰਾ ਜ਼ਰੂਰ ਲੈਣਾ ਚਾਹੀਦਾ ਹੈ ਅਤੇ ਅਕਾਲ ਪੁਰਖ ਦੇ ਸ਼ੁਕਰਾਨੇ ਵਿਚ ਜੁੜਨਾ ਚਾਹੀਦਾ ਹੈ। ਰਾਤ ਤਕਰੀਬਨ 12 ਵਜੇ ਤੋਂ ਉਪਰੰਤ ਸਮੂਹ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਨਵੇਂ ਵਰ੍ਹੇ 2026 ਨੂੰ ਜੀ ਆਇਆਂ ਕਿਹਾ। ਸਮਾਗਮ ਦੇ ਅੰਤ ਵਿਚ ਭਾਈ ਮੋਹਕਮ ਸਿੰਘ ਇੰਚਾਰਜ ਸਟੇਟ ਗੁਰਦੁਆਰਾ ਸਾਹਿਬ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਧੰਨਵਾਦ ਕਰਦਿਆਂ ਅੰਮ੍ਰਿਤ ਛਕ ਕੇ ਸਿੰਘ ਸਜਣ ਦੀ ਪ੍ਰੇਰਨਾ ਕੀਤੀ। ਸਟੇਟ ਗੁਰਦੁਆਰਾ ਸਾਹਿਬ ਦੀ ਸਮੁੱਚੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਪ੍ਰਬੰਧਕਾਂ ਨੇ ਰਾਗੀ ਜਥਿਆਂ ਅਤੇ ਕਥਾਵਾਚਕ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਸਤਨਾਮ ਸਿੰਘ, ਭਾਈ ਗੁਰਵਿੰਦਰ ਸਿੰਘ, ਅਮਰਜੀਤ ਸਿੰਘ ਸਡਾਨਾ, ਗੁਰਪ੍ਰੀਤ ਸਿੰਘ ਬੱਬਲੂ, ਜਥੇ. ਸੁਖਜਿੰਦਰ ਸਿੰਘ ਬੱਬਰ, ਜਥੇ. ਜਸਵਿੰਦਰ ਸਿੰਘ ਬੱਤਰਾ, ਭਾਈ ਰਛਪਾਲ ਸਿੰਘ ਸਿਟੀ ਕੇਬਲ, ਮਨਮੋਹਨ ਸਿੰਘ, ਸੁਖਰਾਜ ਸਿੰਘ, ਜਸਵਿੰਦਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਸੁਰਜੀਤ ਸਿੰਘ ਵਿੱਕੀ, ਬੋਹੜ ਸਿੰਘ, ਸਿਮਰਨਦੀਪ ਸਿੰਘ, ਹਰਵੰਤ ਸਿੰਘ ਸਚਦੇਵਾ, ਪਰਮਿੰਦਰਦੀਪ ਸਿੰਘ, ਕੁਲਵਿੰਦਰ ਸਿੰਘ, ਜਸਬੀਰ ਸਿੰਘ ਰਾਣਾ, ਕੁਲਦੀਪ ਸਿੰਘ, ਉਪਕਾਰ ਸਿੰਘ, ਹਰਸਿਮਰਨ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਹਰਭਜਨ ਸਿੰਘ, ਜਸਪ੍ਰੀਤ ਸਿੰਘ ਸਚਦੇਵਾ, ਹਰਵਿੰਦਰ ਸਿੰਘ, ਗੁਰਨਾਮ ਸਿੰਘ, ਪਰਮਜੀਤ ਸਿੰਘ ਸੇਖੂਪੁਰ, ਹਰਦਿਆਲ ਸਿੰਘ, ਜਸਵੰਤ ਸਿੰਘ, ਦਵਿੰਦਰ ਸਿੰਘ ਦੇਵ, ਨਵਜੀਤ ਸਿੰਘ ਰਾਜੂ, ਗੁਰਬਖਸ਼ ਸਿੰਘ ਕਾਲਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸੰਦੀਪ ਸਿੰਘ, ਹਰਦੇਵ ਸਿੰਘ ਸਮੇਤ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਹਾਜ਼ਰ ਸਨ।