ਅਮਨਪ੍ਰੀਤ ਹਸਪਤਾਲ ਵੱਲੋਂ 23, 24 ਨੂੰ ਮੁਫ਼ਤ ਮੈਡੀਕਲ ਕੈਂਪ ਪ੍ਰਕਾਸ਼ ਪੁਰਬ ਮੌਕੇ ਅਮਨਪ੍ਰੀਤ ਹਸਪਤਾਲ ਵੱਲੋਂ 23 ਅਤੇ 24 ਨਵੰਬਰ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਡੀਕਲ ਕੈਂਪ
Publish Date: Fri, 20 Nov 2026 07:58 PM (IST)
Updated Date: Fri, 20 Nov 2026 08:01 PM (IST)
ਆਧੁਨਿਕ ਸੀਟੀ ਸਕੈਨ ਮਸ਼ੀਨ ਦੀ ਸਹੂਲਤ ਵੀ ਹੋਵੇਗੀ ਉਪਲਬਧ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਿਛਲੇ 15 ਸਾਲਾਂ ਤੋਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਤੇ ਸੰਗਤਾਂ ਨੂੰ ਸਿਹਤ ਸੇਵਾਵਾਂ ਦੀ ਵਿਸ਼ੇਸ਼ ਸੌਗਾਤ ਦਿੱਤੀ ਜਾ ਰਹੀ ਹੈ। ਇਸ ਤਹਿਤ 23 ਤੇ 24 ਨਵੰਬਰ ਨੂੰ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਪ੍ਰਸਿੱਧ ਸਰਜਨ ਤੇ ਗੋਲਡ ਮੈਡਲਿਸਟ ਡਾ. ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਹਰ ਵਰਗ ਦੇ ਲੋਕਾਂ ਨੂੰ ਵੱਖ-ਵੱਖ ਮੈਡੀਕਲ ਟੈਸਟਾਂ ਤੇ ਜਾਂਚ ਦੀਆਂ ਸਹੂਲਤਾਂ ਵਾਜਬ ਦਰਾਂ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਖੇ ਨਵੀਂ ਅਤਿ-ਆਧੁਨਿਕ ਸੀਟੀ ਸਕੈਨ ਮਸ਼ੀਨ ਸਥਾਪਿਤ ਕੀਤੀ ਗਈ ਹੈ, ਜੋ ਕਿ ਕੈਨਨ ਤਕਨੀਕ ਨਾਲ ਲੈਸ ਹੈ। ਇਹ ਮਸ਼ੀਨ ਘੱਟ ਰੇਡੀਏਸ਼ਨ ਨਾਲ ਉੱਚ ਗੁਣਵੱਤਾ ਵਾਲੀਆਂ ਤੇ ਸਪੱਸ਼ਟ ਤਸਵੀਰਾਂ ਪ੍ਰਦਾਨ ਕਰਨ ਵਿੱਚ ਸਹਾਇਕ ਹੈ। ਡਾ. ਅਮਨਪ੍ਰੀਤ ਸਿੰਘ ਨੇ ਕਿਹਾ ਕਿ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਮੁੱਖ ਉਦੇਸ਼ ਇਲਾਕੇ ਦੇ ਹਰ ਵਰਗ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਆਧੁਨਿਕ ਤੇ ਮਿਆਰੀ ਸਿਹਤ ਸੇਵਾਵਾ ਵਾਜਬ ਦਰਾਂ ਤੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਪੀਜੀਆਈ ਤੋਂ ਸੇਵਾਮੁਕਤ ਡਾ. ਮਨਦੀਪ ਸਿੰਘ ਹਫ਼ਤੇ ਦੇ ਨਿਰਧਾਰਤ ਦਿਨ ਦਸਪਤਾਲ ਵਿਖੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਦੇ ਹਨ।