ਮਹਿਲਾ ਦਿਵਸ ’ਤੇ ਮਾਨ ਸਰਕਾਰ ਨੇ ਦਿੱਤਾ ਔਰਤਾਂ ਨੂੰ ਤੋਹਫਾ : ਹਰਜੀ ਮਾਨ
ਮਹਿਲਾ ਦਿਵਸ ਮੌਕੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਭਗਵੰਤ ਮਾਨ ਸਰਕਾਰ ਦਾ ਔਰਤਾਂ ਨੂੰ ਤੋਹਫਾ - ਹਰਜੀ ਮਾਨ
Publish Date: Sun, 08 Mar 2026 08:30 PM (IST)
Updated Date: Sun, 08 Mar 2026 08:33 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅੱਜ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਗ੍ਰਹਿ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ‘ਆਪ’ ਪਾਰਟੀ ਦੇ ਸੂਬਾ ਸਪੋਕਸ ਪਰਸਨ ਤੇ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਪਾਰਟੀ ਦੀਆਂ ਸਤਿਕਾਰਤ ਮਹਿਲਾ ਆਗੂਆਂ ਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਹਰਜੀ ਮਾਨ ਨੇ ਸਮੂਹ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਮਹਿਲਾਵਾਂ ਨੂੰ ਅੱਜ ਪੇਸ਼ ਕੀਤੇ ਬਜਟ ਵਿਚ ਵੱਡਾ ਤੋਹਫਾ ਦਿੱਤਾ ਹੈ। ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਇਤਿਹਾਸਕ ਕਦਮ ਚੁੱਕਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਹੁਣ ਪੰਜਾਬ ਦੀਆਂ ਮਾਵਾਂ ਤੇ ਧੀਆਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ, ਜਦਕਿ ਐੱਸਸੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਲਈ ਇਹ ਰਕਮ 1500 ਪ੍ਰਤੀ ਮਹੀਨਾ ਰੱਖੀ ਗਈ ਹੈ। ਹਰਜੀ ਮਾਨ ਨੇ ਦੱਸਿਆ ਕਿ ਇਸ ਯੋਜਨਾ ਲਈ ਪੰਜਾਬ ਸਰਕਾਰ ਨੇ 9,300 ਕਰੋੜ ਰੁਪਏ ਦਾ ਵੱਡਾ ਬਜਟ ਰੱਖ ਕੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪਾਰਟੀ ਦੀ ਸਰਕਾਰ ਨੇ ਉਹ ਕਰਕੇ ਵਿਖਾਇਆ ਹੈ, ਜੋ ਪਿਛਲੀਆਂ ਸਰਕਾਰਾਂ ਕਦੇ ਸੋਚ ਵੀ ਨਹੀਂ ਸਕੀਆਂ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਸਮਾਜ ਦੀ ਤਰੱਕੀ ਲਈ ਸਭ ਤੋਂ ਵੱਡਾ ਕਦਮ ਹੈ ਤੇ ਪੰਜਾਬ ਸਰਕਾਰ ਇਸ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਕੋ ਹੀ ਮੰਤਵ ਹੈ “ਜੋ ਕਿਹਾ, ਉਹ ਕਰ ਕੇ ਵਿਖਾਇਆ।’’ ਸਮਾਗਮ ਦੌਰਾਨ ਹਾਜ਼ਰ ਮਹਿਲਾਵਾਂ ਨੇ ਵੀ ਸਰਕਾਰ ਵੱਲੋਂ ਲਿਆਈ ਗਈ ਇਸ ਯੋਜਨਾ ਦੀ ਭਰਪੂਰ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਸ ਮੌਕੇ ਗੁਰਦੀਪ ਸਿੰਘ ਦੀਪਾ, ਕੁਲਵੰਤ ਕੌਰ ਸਰਪੰਚ ਢੰਡੋਲੀ, ਮੀਨਾ ਸਰਪੰਚ ਕਿਰਪਾਲਪੁਰ, ਹਰਪ੍ਰੀਤ ਕੌਰ, ਪ੍ਰੀਤੀ, ਸਰਬਜੀਤ ਕੌਰ, ਸ਼ਾਨੋ ਸਰਪੰਚ ਜਮਾਲਪੁਰ, ਸੁਮਨ ਸ਼ਰਮਾ, ਹਰਮੇਸ਼ ਪਾਠਕ, ਨਵਨੀਤ, ਰਾਜਾ ਪ੍ਰਭਾਕਰ, ਅਮਰਿੰਦਰ ਸਿੰਘ, ਜੋਗਿੰਦਰ ਪਾਲ, ਅਰਜਨ, ਤਵਿੰਦਰ ਰਾਮ ਚੇਅਰਮੈਨ ਮਾਰਕਿਟ ਕਮੇਟੀ, ਰਵਿੰਦਰ ਰਵੀ ਐੱਮਸੀ, ਰਜਿੰਦਰ ਸ਼ੇਰਗਿਲ, ਰਾਜਾ ਕੌਲਸਰ, ਨਰੇਸ਼ ਸ਼ਰਮਾ, ਸ਼ਮਸ਼ੇਰ ਸਿੰਘ, ਕੇਕੇ ਸ਼ਰਮਾ, ਬੰਟੀ ਟਿੱਬੀ, ਬੰਟੀ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਪ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।