ਫਗਵਾੜਾ ’ਚ 20 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ, ਮਾਮਲਾ ਦਰਜ
ਥਾਣਾ ਸਿਟੀ ਫਗਵਾੜਾ ਵਿਖੇ 20 ਨਸ਼ੀਲੀਆਂ ਗੋਲੀਆਂ ਸਣੇ ਇਕ ਆਰੋਪੀ ਕਾਬੂ ਮਾਮਲਾ ਦਰਜ
Publish Date: Sun, 08 Mar 2026 09:06 PM (IST)
Updated Date: Sun, 08 Mar 2026 09:09 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 20 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਭੈੜੇ ਅਨਸਰਾਂ ਦੀ ਭਾਲ ਲਈ ਉਹ ਇੰਡਸਟਰੀ ਏਰੀਆ ਫਗਵਾੜਾ ਹੇਅਰ ਪੈਲਸ ਨੂੰ ਜਾ ਰਹੇ ਸੀ ਤਾਂ ਗੈਸ ਏਜੰਸੀ ਨਜ਼ਦੀਕ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਸ ਨੇ ਪੁਲਿਸ ਨੂੰ ਦੇਖ ਕੇ ਆਪਣੀ ਪਹਿਨੀ ਹੋਈ ਪੈਂਟ ਦੀ ਜੇਬ ਵਿਚੋਂ ਕਾਲੇ ਰੰਗ ਦਾ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ ਤੇ ਤੇਜ਼ੀ ਨਾਲ ਮੁੜਨ ਲੱਗਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 20 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਮੁਲਜ਼ਮ ਵਿਸ਼ਾਲ ਪੁੱਤਰ ਮੁਕੇਸ਼ ਵਾਸੀ ਮੁਹੱਲਾ ਪ੍ਰੇਮਪੁਰਾ ਥਾਣਾ ਸਿਟੀ ਫਗਵਾੜਾ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।