10 ਗ੍ਰਾਮ ਹੈਰੋਇਨ ਸਣੇ ਮੁਲਜ਼ਮ ਪੁਲਿਸ ਅੜਿੱਕੇ
10 ਗ੍ਰਾਮ ਹੈਰੋਇਨ ਸਣੇ ਇਕ ਆਰੋਪੀ ਕਾਬੂ ਮਾਮਲਾ ਦਰਜ
Publish Date: Mon, 13 Apr 2026 07:03 PM (IST)
Updated Date: Tue, 14 Apr 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 10 ਗ੍ਰਾਮ ਹੈਰੋਇਨ ਸਣੇ ਮੁਲਜ਼ਮ ਨੂੰ ਕਾਬੂ ਕਰ ਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਭੈੜੇ ਅਨਸਰਾਂ ਦੀ ਭਾਲ ਲਈ ਉਹ ਨਾਨਕ ਨਗਰੀ ਲਾਅ ਗੇਟ ਬੈਕ ਸਾਈਡ ਨੂੰ ਜਾ ਰਹੇ ਸੀ ਤਾਂ ਸਾਹਮਣੇ ਕੱਚੇ ਰਸਤੇ ਤਰਫੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਨੂੰ ਸਾਹਮਣੇ ਤੋਂ ਆਉਂਦੇ ਹੋਏ ਘਬਰਾ ਗਿਆ ਤੇ ਪੈਂਟ ਦੀ ਜੇਬ ਵਿੱਚ ਪਾਇਆ ਹੋਇਆ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਜਦੋਂ ਉਹ ਅਰੋਪੀ ਨੂੰ ਕਾਬੂ ਕਰਕੇ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ । ਮੁਲਜ਼ਮ ਉਤਕਰਸ਼ ਭਦਰਾ ਪੁੱਤਰ ਉੱਤਮ ਭੱਦਰਾ ਵਾਸੀ ਬੈਸਟ ਬੰਗਾਲ ਹਾਲ ਵਾਸੀ ਸਿੱਧਾਏ ਅਪਾਰਟਮੈਂਟ ਮਹੇੜੂ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।