ਪੰਜ ਗ੍ਰਾਮ ਹੈਰੋਇਨ ਸਣੇ ਇਕ ਕਾਬੂ
ਪੰਜ ਗ੍ਰਾਮ ਹੈਰੋਇਨ ਸਣੇ ਇੱਕ ਆਰੋਪੀ ਕਾਬੂ
Publish Date: Sat, 28 Feb 2026 07:35 PM (IST)
Updated Date: Sat, 28 Feb 2026 07:37 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਪੰਜ ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਭੈੜੇ ਅੰਸਰਾਂ ਦੀ ਭਾਲ ਲਈ ਜੇਸੀਟੀ ਮਿਲ ਤੋਂ ਅਰਬਨ ਅਸਟੇਟ ਦੁਸਾਂਝਾ ਰੋਡ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜੋ ਕਿ ਪੁਲਿਸ ਨੂੰ ਦੇਖ ਕੇ ਯਕਦਮ ਘਬਰਾ ਗਿਆ ਤੇ ਪਹਿਨੇ ਹੋਏ ਪਜਾਮੇ ਦੀ ਜੇਬ ਵਿਚੋਂ ਕਾਲੇ ਰੰਗ ਦਾ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਉਸ ਨੂੰ ਏਐੱਸਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਮੌਕੇ ’ਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਬਲਿਹਾਰ ਸਿੰਘ ਵਾਸੀ ਸਰਹਾਲਾ ਰਾਣੂਆ ਬਹਿਰਾਮ ਜ਼ਿਲ੍ਹਾ ਨਵਾਂ ਸ਼ਹਿਰ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।