ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਚੌਧਰੀਆਂ ਦੇ ਐੱਸਐੱਚਓ ਸਬ-ਇੰਸਪੈਕਟਰ ਪਰਮਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਏਐੱਸਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਤਲਵੰਡੀ ਚੌਧਰੀਆਂ ਤੋਂ ਛੰਨਾਂ ਸ਼ੇਰ ਸਿੰਘ ਆਦਿ ਨੂੰ ਜਾ ਰਹੇ ਸੀ। ਇਸ ਦੌਰਾਨ ਜਦ ਪੁਲਿਸ ਪਾਰਟੀ ਭੈਣੀ ਹੁਸੈ ਖਾਂ ਤੋਂ ਥੋੜ੍ਹਾ ਅੱਗੇ ਸੀ ਤਾਂ ਇਕ ਵਿਅਕਤੀ ਸੱਜੇ ਹੱਥ 'ਚ ਵਜ਼ਨਦਾਰ ਪਲਾਸਟਿਕ ਦੀ ਕੈਨੀ ਚੁੱਕੀ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦਾ ਨਾਮ-ਪਤਾ ਪੁੱਿਛਆ ਤਾਂ ਉਸ ਨੇ ਆਪਣਾ ਨਾਂ ਗੁਰਮੇਜ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਛੰਨਾ ਸ਼ੇਰ ਸਿੰਘ ਥਾਣਾ ਤਲਵੰਡੀ ਚੌਧਰੀਆਂ ਦੱਸਿਆ, ਜਿਸ ਮਗਰੋਂ ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀ ਦੇ ਹੱਥ 'ਚ ਫੜ੍ਹੀ ਪਲਾਸਟਿਕ ਦੀ ਕੈਨੀ ਦੀ ਜਾਂਚ ਕੀਤੀ ਗਈ ਤਾਂ ਉਸ 'ਚੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਐੱਸਐੱਚਓ ਨੇ ਦੱਸਿਆ ਹੈ ਕਿ ਮਾਮਲੇ 'ਚ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ।