ਕਰਾਈਮ ਰਿਪੋਰਟਰ, ਕਪੂਰਥਲਾ : ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ 270 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਤੋਤੀ ਕੋਲ ਮੌਜੂਦ ਸੀ ਤਾਂ ਉਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਨੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਵਿਅਕਤੀ ਨੇ ਆਪਣਾ ਨਾਂ ਹਰਪ੍ਰਰੀਤ ਸਿੰਘ ਉਰਫ਼ ਹੈਪੀ ਪੁੱਤਰ ਚੰਨਾ ਸਿੰਘ ਵਾਸੀ ਪਿੰਡ ਤੋਤੀ ਥਾਣਾ ਸੁਲਤਾਨਪੁਰ ਲੋਧੀ ਦੱਸਿਆ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਖਿਲਾਫ਼ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।