ਚੋਰੀ ਦੇ ਮੋਟਰਸਾਈਕਲ ਸਣੇ ਕਾਬੂ, ਮਾਮਲਾ ਦਰਜ
ਚੋਰੀ ਦੇ ਮੋਟਰਸਾਈਕਲ ਸਣੇ ਇੱਕ ਕਾਬੂ ਮਾਮਲਾ ਦਰਜ
Publish Date: Sun, 10 May 2026 07:07 PM (IST)
Updated Date: Sun, 10 May 2026 07:09 PM (IST)
ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਭੈੜੇ ਅੰਸਰਾਂ ਦੀ ਭਾਲ ਲਈ ਜਾ ਰਹੇ ਸੀ ਤਾਂ ਪੇਪਰ ਚੌਂਕ ਤੋਂ ਪੁਰਾਣੀ ਦਾਣਾ ਮੰਡੀ ਹੁੰਦੇ ਹੋਏ ਗਾਂਧੀ ਚੌਂਕ ਪੁੱਜੇ ਤਾਂ ਦੇਸ਼ ਸੇਵਕ ਨੇ ਇਤਲਾਹ ਦਿੱਤੀ ਕਿ ਰੋਹਣ ਮਾਹੀ ਪੁੱਤਰ ਪਾਲਾ ਚੰਦ ਵਾਸੀ ਗੋਬਿੰਦਪੁਰਾ ਨਸ਼ੇ ਕਰਨ ਦਾ ਆਦੀ ਹੈ ਤੇ ਰਾਤ ਸਮੇਂ ਘੁੰਮਦਾ ਰਹਿੰਦਾ ਹੈ। ਉਸ ਨੇ ਇਕ ਮੋਟਰਸਾਈਕਲ ਸਪਲੈਂਡਰ ਚੋਰੀ ਕੀਤਾ ਹੋਇਆ ਹੈ। ਉਕਤ ਵੱਲੋਂ ਦਿੱਤੀ ਗਈ ਇਤਲਾਹ ’ਤੇ ਰੋਹਣ ਮਾਹੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ।