11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ, ਮਾਮਲਾ ਦਰਜ
11 ਬੋਤਲਾਂ ਨਜਾਇਜ਼ ਸ਼ਰਾਬ ਸਣੇ ਇੱਕ ਕਾਬੂ ਮਾਮਲਾ ਦਰਜ
Publish Date: Wed, 22 Apr 2026 06:26 PM (IST)
Updated Date: Thu, 23 Apr 2026 04:04 AM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 11 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰ ਕੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਭੈੜੇ ਅਨਸਰਾਂ ਦੀ ਭਾਲ ਲਈ ਝਟਕਈਆਂ ਚੌਕ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਕੀਤੀ ਕਿ ਹੀਰਾ ਲਾਲ ਪੁੱਤਰ ਕਰਮ ਚੰਦ ਵਾਸੀ 36 ਗਲੀ ਮੇਹਲੀ ਗੇਟ ਫਗਵਾੜਾ, ਜੋ ਕਿ ਨਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਸਿਵਲ ਹਸਪਤਾਲ ਬੰਗਾ ਰੋਡ ਫਗਵਾੜਾ ਨਜ਼ਦੀਕ ਪਲਾਸਟਿਕ ਦਾ ਬੋਰਾ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਦੋਂ ਮੁਖ਼ਬਰ ਦੀ ਇਤਲਾਹ ’ਤੇ ਮੌਕੇ ’ਤੇ ਜਾਂਚ ਕੀਤੀ ਤਾਂ ਨਾਜਾਇਜ਼ ਸ਼ਰਾਬ ਦੀਆਂ 11 ਬੋਤਲਾਂ ਬਰਾਮਦ ਹੋਈਆਂ। ਉਕਤ ਮੁਲਜ਼ਮ ਨੂੰ ਕਾਬੂ ਕਰ ਕੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।