15 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ
15 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Thu, 22 Jan 2026 06:36 PM (IST)
Updated Date: Thu, 22 Jan 2026 06:39 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 15 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਵਿਸ਼ਾਲ ਉਰਫ ਸ਼ੈਲੀ ਪੁੱਤਰ ਸਤਪਾਲ ਸ਼ਰਮਾ ਵਾਸੀ ਮੇਹਲੀ ਗੇਟ ਨਿਗਾਹਾਂ ਮੁਹੱਲਾ ਫਗਵਾੜਾ ਹਾਲ ਵਾਸੀ ਖਲਵਾੜਾ ਗੇਟ ਨੇੜੇ ਡੇਅਰੀ ਨੂੰ 15 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।