ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
20 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Wed, 04 Feb 2026 06:25 PM (IST)
Updated Date: Thu, 05 Feb 2026 04:05 AM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 20 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਭੈੜੇ ਅਨਸਰਾਂ ਦੀ ਭਾਲ ਲਈ ਉਹ ਨਾਕਾਬੰਦੀ ਦੇ ਸਬੰਧ ’ਚ ਬਸਰਾ ਪੈਲੇਸ ਨੇੜੇ ਮੌਜੂਦ ਸੀ ਤਾਂ ਖੋਥੜਾਂ ਪਿੰਡ ਸਾਈਡ ਨੂੰ ਜਾ ਰਹੇ ਸੀ ਤਾਂ ਗੁਰੂ ਨਾਨਕ ਮੈਡੀਕਲ ਸਟੋਰ ਖੋਥੜਾਂ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਖੋਥੜਾ ਵਾਲੀ ਸਾਈਡ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਹੱਥ ਵਿੱਚ ਫੜਿਆ ਇੱਕ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਤੇਜ਼ ਕਦਮੀ ਨਾਲ ਪਿੱਛੇ ਮੁੜ ਗਿਆ। ਜਿਸ ਨੂੰ ਸਾਥੀ ਕਰਮਚਾਰੀਆਂ ਨਾਲ ਕਾਬੂ ਕਰਕੇ ਜਦੋਂ ਉਸਦਾ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸ਼ੇਖਰ ਉਰਫ ਜੋਨੀ ਪੁੱਤਰ ਦੀਪ ਚੰਦ ਵਾਸੀ ਖੋਥੜਾ ਰੋਡ ਕੌਲਸਰ ਮੁਹੱਲਾ ਹਾਲ ਵਾਸੀ ਗੁਰੂ ਹਰਕ੍ਰਿਸ਼ਨ ਨਗਰ ਫਗਵਾੜਾ ਦੱਸਿਆ। ਜਦੋਂ ਉਸ ਵੱਲੋਂ ਸੁੱਟੇ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 20 ਸੰਤਰੀ ਰੰਗ ਦੀਆਂ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ। ਮੁਲਜ਼ਮ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।